350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਤੋਂ ਗੁ: ਸੀਸ ਗੰਜ ਸਾਹਿਬ ਦਿੱਲੀ ਤੀਕ ਖਾਲਸਾਈ ਜਾਹੋ ਜਲਾਲ ਨਾਲ ਕੱਢਿਆ ਗਿਆ
ਸ੍ਰੀ ਅਨੰਦਪੁਰ ਸਾਹਿਬ:- 13 ਨਵੰਬਰ 2025 ਗੁਰਮਤਿ ਸਮਾਗਮ ਅਤੇ ਨਗਰ ਕੀਰਤਨਾਂ ਕੌਮ ਅੰਦਰ ਨਵੀਂ ਸ਼ਕਤੀ ਅਤੇ ਊਰਜਾ ਪੈਦਾ ਕਰਦੇ ਹਨ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੰਤ ਮਹਾਪੁਰਸ਼ਾਂ ਦੇ ਮੁਖੀ ਸਾਹਿਬਾਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਤੋਂ ਗੁ: ਸੀਸ ਗੰਜ ਸਾਹਿਬ ਦਿੱਲੀ ਤੀਕ ਅੱਜ ਪੂਰੇ ਖਾਲਸਾਈ ਸ਼ਾਨੋ ਸ਼ੋਕਤ, ਖਾਲਸਾਈ ਜੈਕਾਰਿਆਂ ਦੀ ਗੂੰਜ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅਨੰਦਪੁਰ ਸਾਹਿਬ ਤੋਂ ਅਰੰਭ ਹੋ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਕਿਲ੍ਹਾ ਅਨੰਦਗੜ ਸਾਹਿਬ, ਪੰਜ ਪਿਆਰਾ ਪਾਰਕ, ਕੀਰਤਪੁਰ ਸਾਹਿਬ, ਗੁ: ਪਰਿਵਾਰ ਵਿਛੋੜਾ, ਭਰਤਗੜ੍ਹ, ਘਨੌਲੀ, ਮਲਕਪੁਰ, ਗੁ. ਭੱਠਾ ਸਾਹਿਬ (ਰੋਪੜ), ਸੋਲਖੀਆ ਟੋਲ ਪਲਾਜਾ, ਕੁਰਾਲੀ, ਪਡਿਆਲਾ, ਖਰੜ, ਸੱਤੇਵਾਲ, ਲਾਂਡਰਾ, ਬਨੂੜ, ਸ਼ੰਭੂ ਬਾਰਡਰ ਤੋਂ ਹੁੰਦਾ ਹੋਇਆ ਰਾਤ ਗੁ. ਮੰਜੀ ਸਾਹਿਬ (ਅੰਬਾਲਾ) ਵਿਖੇ ਪੁੱਜਾ। 14 ਨਵੰਬਰ ਨੂੰ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਤੋਂ ਅੰਬਾਲਾ ਕੈਂਟ, ਸ਼ਾਹਬਾਦ, ਪਿਪਲੀ, ਕੁਰੂਕਸ਼ੇਤਰ, ਤਰਾਵੜੀ ਮੋੜ, ਕਰਨਾਲ, ਘਰੋਂਡਾ, ਪਾਣੀਪਤ ਟੋਲ ਪਲਾਜਾ, ਸਮਾਲਖਾ, ਸੋਨੀਪਤ, ਕੁੰਡਲੀ, ਸਿੰਘੂ ਬਾਰਡਰ, ਬਾਈਪਾਸ, ਲਿਬਾਸਪੁਰ, ਗੁ. ਮਜਨੂੰ ਟਿੱਲਾ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਸੀਸ ਗੰਜ ਸਾਹਿਬ, ਚਾਂਦਨੀ ਚੌਂਕ (ਦਿੱਲੀ) ਵਿਖੇ ਸੰਪੂਰਨ ਹੋਵੇਗਾ।
ਇਸ ਮੌਕੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਸੰਘਰਸ਼, ਉਪਦੇਸ਼ ਦੇ ਸੰਦੇਸ਼ ਬਾਰੇ ਬਹੁਤ ਕੀਮਤੀ ਵਿਖਿਆਨ ਪੈਸ ਮੀਡੀਏ ਨਾਲ ਸਾਂਝੇ ਕੀਤੇ। ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਧਰਮ ਪ੍ਰਚਾਰ ਲਹਿਰ ਦਾ ਮਨੋਰਥ ਦਸਦਿਆਂ ਕਿਹਾ ਕਿ ਬੁੱਢਾ ਦਲ ਦਾ ਮੁੱਖ ਮਨੋਰਥ ਧਰਮ ਪ੍ਰਚਾਰ ਤੇ ਧਰਮ ਦੀ ਪ੍ਰਫੁਲਤਾ ਲਈ ਕਾਰਜ ਕਰਨਾ ਹੈ। ਇਹ ਦਾਤ ਬੁੱਢਾ ਦਲ ਨੂੰ ਗੁਰੂ ਸਾਹਿਬਾਨ ਵੱਲੋਂ ਅਸ਼ੀਸ ਤੇ ਵਿਸ਼ੇਸ਼ ਬਖਸ਼ਿਸ਼ ਵਜੋਂ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਇਲਾਕੇ ਦੀ ਸੰਗਤਾਂ ਨੇ ਨਗਰ ਕੀਰਤਨ ਵਿਚ ਵਿਸ਼ਾਲ ਪੱਧਰ ਤੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਨਾਲ ਆਪਣੀ ਵਚਨਬੱਧਤਾ ਨਿਭਾਈ ਹੈ। ਉਨ੍ਹਾਂ ਦਸਿਆ ਕਿ ਵੱਖ-ਵੱਖ ਗੁਰੂ ਸਾਹਿਬਾਨ ਅਤੇ ਮਹਾਨ ਸਿੱਖ ਜਰਨੈਲਾਂ ਦੇ ਸ਼ਸਤਰ ਜੋ ਬੁੱਢਾ ਦਲ ਨੂੰ ਵਿਰਾਸਤ ਵਿਚ ਪ੍ਰਾਪਤ ਹੋਏ ਹਨ ਉਨ੍ਹਾਂ ਦੇ ਵੀ ਸਮੁੱਚੀ ਸੰਗਤ ਦਰਸ਼ਨ ਕਰ ਰਹੀ ਹੈ।
ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਤੋਂ ਇਲਾਵਾ ਜਥੇਦਾਰ ਬਾਬਾ ਜੋਗਾ ਸਿੰਘ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਾਬਾ ਬਿਧੀ ਚੰਦ ਸੁਰਸਿੰਘ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਵੱਲੋਂ ਤਰਨਾ ਦਲ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਸ. ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਕਮੇਟੀ, ਸ. ਇੰਦਰਪਾਲ ਸਿੰਘ ਫੌਜੀ, ਬਾਬਾ ਗੁਰਮੁਖ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਮਲੂਕ ਸਿੰਘ, ਬਾਬਾ ਲਛਮਣ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਗੁਰਸ਼ੇਰ ਸਿੰਘ ਆਦਿ ਹਾਜ਼ਰ ਸਨ।