Punjab Cabinet ਦੀ ਬੈਠਕ ਅੱਜ 14 ਨਵੰਬਰ ਨੂੰ, ਲਏ ਜਾ ਸਕਦੇ ਹਨ ਕਈ ਅਹਿਮ ਫੈਸਲੇ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 14 ਨਵੰਬਰ, 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (ਸ਼ੁੱਕਰਵਾਰ, 14 ਨਵੰਬਰ) ਨੂੰ ਪੰਜਾਬ ਕੈਬਨਿਟ (Punjab Cabinet) ਦੀ ਇੱਕ ਅਹਿਮ ਬੈਠਕ ਦੀ ਪ੍ਰਧਾਨਗੀ ਕਰਨਗੇ। ਇਹ ਮੀਟਿੰਗ ਸ਼ਾਮ 4:00 ਵਜੇ ਮੁੱਖ ਮੰਤਰੀ ਦੇ ਸਰਕਾਰੀ ਆਵਾਸ 'ਤੇ ਸੱਦੀ ਗਈ ਹੈ।
ਕਈ ਵੱਡੇ ਫੈਸਲਿਆਂ 'ਤੇ ਟਿਕੀਆਂ ਨਜ਼ਰਾਂ
ਸੂਤਰਾਂ ਮੁਤਾਬਕ, ਇਸ ਮੀਟਿੰਗ 'ਚ ਸੂਬੇ ਨਾਲ ਜੁੜੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ। ਮੰਨਿਆ ਜਾ ਰਿਹਾ ਹੈ ਕਿ ਅੱਜ ਸ਼ਾਮ ਹੋਣ ਵਾਲੀ ਇਸ ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ (Punjab Government) ਵੱਲੋਂ ਕਈ ਵੱਡੇ ਅਤੇ ਅਹਿਮ ਫੈਸਲੇ ਲਏ ਜਾ ਸਕਦੇ ਹਨ, ਜਿਨ੍ਹਾਂ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਰਹਿਣਗੀਆਂ।