ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 14 ਨਵੰਬਰ 2025
ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਸ਼ਤਾਬਦੀ ਪੁਰਬ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਤੋਂ ਇਲਾਵਾ ਸੂਬੇ ਦੇ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਨੂੰ ਵੱਖ ਵੱਖ ਗਤੀਵਿਧੀਆਂ ਰਾਹੀਂ ਜਿਵੇਂ ਉਨ੍ਹਾਂ ਦੇ ਜੀਵਨ ਤੇ ਅਧਾਰਿਤ ਕੁਇਜ਼ ਮੁਕਾਬਲੇ,ਭਾਸਣ ਪ੍ਰਤੀਯੋਗਤਾ,ਲੇਖ ਰਚਨਾ ਅਤੇ ਪੇਂਟਿੰਗ ਮੁਕਾਬਲੇ ਦੇ ਰੂਪ ਵਿੱਚ ਕਰਵਾਏ ਜਾ ਰਹੇ ਹਨ। ਬੱਚਿਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਇਸੇ ਹੀ ਇਵਜ ਤਹਿਤ ਉਪ ਜ਼ਿਲ੍ਹਾ ਸਿੱਖਿਆ ਅਫਸਰ ਲਖਬੀਰ ਸਿੰਘ (ਸੈ ਸਿ ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੀ ਰਹਿਨੁਮਾਈ ਹੇਠ ਆਈ.ਟੀ.ਆਈ. ਗਰਾਊਂਡ, ਨਵਾਂਸ਼ਹਿਰ ਵਿਖੇ ਮਿਤੀ 17 ਨਵੰਬਰ ਨੂੰ ਸਮਾਂ 5:00 ਵਜੇ ਸ਼ਾਮ ਨੂੰ ਲਾਈਟ ਐਂਡ ਸਾਊਂਡ ਸ਼ੋਅ ਪ੍ਰੋਗਰਾਮ/ਸਮਾਗਮ ਕਰਵਾਇਆ ਜਾ ਰਿਹਾ ਹੈ। ਉਕਤ ਲਾਈਟ ਐਂਡ ਸਾਊਂਡ ਸ਼ੋਅ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ,ਜ਼ਿਲ੍ਹੇ ਦੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ਮੂਲੀਅਤ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਅਨੀਤਾ ਸ਼ਰਮਾ (ਸੈ ਸਿ) ਅਤੇ ਸਿੱਖਿਆ ਅਧਿਕਾਰੀ ਲਖਬੀਰ ਸਿੰਘ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਨਜ਼ਦੀਕੀ ਸਕੂਲਾਂ ਤੋਂ ਕਰੀਬ 50-50 ਵਿਦਿਆਰਥੀ ਅਤੇ ਉਨ੍ਹਾਂ ਨਾਲ ਦੋ ਅਧਿਆਪਕ ਇਸ ਸਮਾਗਮ ਦੌਰਾਨ ਹਾਜ਼ਰ ਰਹਿਣਗੇ।ਇਸ ਤੋਂ ਇਲਾਵਾ ਸਿੱਖਿਆ ਅਫਸਰ ਨੇ ਬਾਕੀ ਜ਼ਿਲ੍ਹੇ ਦੇ ਸਾਰੇ ਅਧਿਆਪਕਾਂ ਨੂੰ ਵੀ ਆਪਣੀ ਹਾਜ਼ਰੀ ਇਸ ਲਾਈਟ ਐਂਡ ਸਾਊਂਡ ਸ਼ੋਅ ਵਿਚ ਦੇਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਾਡੀ ਸਾਰਿਆਂ ਦਾ ਹੋਣਾ ਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ