'AAP' ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਪੜ੍ਹੋ ਵੇਰਵਾ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 15 ਨਵੰਬਰ, 2025 : ਆਮ ਆਦਮੀ ਪਾਰਟੀ (Aam Aadmi Party) ਨੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ (MLA) ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੂੰ ਪਾਰਟੀ ਦਾ ਮੁੱਖ ਬੁਲਾਰਾ (Chief Spokesperson) ਨਿਯੁਕਤ ਕੀਤਾ ਹੈ।
ਇਸ ਸਬੰਧੀ ਪਾਰਟੀ ਵੱਲੋਂ ਅਧਿਕਾਰਤ ਤੌਰ 'ਤੇ ਨੋਟੀਫਿਕੇਸ਼ਨ (Notification) ਵੀ ਜਾਰੀ ਕੀਤਾ ਗਿਆ ਹੈ। ਪੱਤਰ 'ਚ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਗਈਆਂ ਹਨ।
