ਭਗਵੰਤ ਮਾਨ ਸਰਕਾਰ ਦਾ ਵੱਡਾ ਐਕਸ਼ਨ: SSP ਸਸਪੈਂਡ
ਰਵੀ ਜੱਖੂ
ਚੰਡੀਗੜ੍ਹ, 15 ਨਵੰਬਰ 2025 : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਵਿੱਚ ਨਾਕਾਮ ਰਹਿਣ ਕਾਰਨ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਨੂੰ ਤੁਰੰਤ ਸਸਪੈਂਡ ਕਰ ਦਿੱਤਾ ਹੈ।
ਮੁੱਖ ਮੰਤਰੀ ਦਾ ਸਖਤ ਸੰਦੇਸ਼
ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਸਖਤ ਐਕਸ਼ਨ ਸੂਬੇ ਵਿੱਚ ਅਮਨ-ਕਾਨੂੰਨ ਬਰਕਰਾਰ ਰੱਖਣ ਅਤੇ ਗੈਂਗਸਟਰਵਾਦ ਨੂੰ ਖਤਮ ਕਰਨ ਲਈ ਸਰਕਾਰ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ।