ਲੁਧਿਆਣਾ ਪੁਲਿਸ ਵੱਲੋਂ ਨਜਾਇਜ਼ ਅਸਲੇ ਸਮੇਤ ਦੋਸ਼ੀ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 17 ਨਵੰਬਰ 2025 - ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ ਆਈ.ਪੀ.ਐਸ ਅਤੇ ਹਰਪਾਲ ਸਿੰਘ ਪੀ.ਪੀ.ਐਸ/ਡਿਪਟੀ ਕਮਿਸ਼ਨਰ ਪੁਲਿਸ ਇਨਵੈਸਟੀਗੇਸ਼ਨ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਕਾਰਵਾਈ ਕਰਦਿਆਂ ਹੋਇਆ ਨਾਜਾਇਜ਼ ਅਸਲੇ ਸਮੇਤ 01 ਦੋਸ਼ੀ ਕਾਬੂ ਕੀਤਾ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਅਮਨਦੀਪ ਸਿੰਘ ਬਰਾੜ ਪੀ.ਪੀ.ਐਸ/ ਏ.ਡੀ.ਸੀ.ਪੀ., ਇਨਵੈਸਟੀਗੇਸ਼ਨ, ਲੁਧਿਆਣਾ ਨੇ ਦੱਸਿਆ ਕਿ ਦੀਪ ਕਰਨ ਸਿੰਘ ਪੀ.ਪੀ.ਐਸ/ਏ.ਸੀ.ਪੀ ਡਿਟੈਕਟਿਵ-2, ਲੁਧਿਆਣਾ ਦੀ ਅਗਵਾਈ ਹੇਠ ਇੰਸਪੈਕਟਰ ਬੇਅੰਤ ਜੁਨੇਜਾ ਇੰਚਾਰਜ ਕ੍ਰਾਈਮ ਬ੍ਰਾਂਚ, ਲੁਧਿਆਣਾ ਦੀ ਪੁਲਿਸ ਪਾਰਟੀ ਏ.ਐਸ.ਆਈ ਭੁਪਿੰਦਰ ਸਿੰਘ ਨੇ ਨਾਜਾਇਜ਼ ਅਸਲੇ ਦੀ ਤਸਕਰੀ ਕਰਨ ਵਾਲੇ ਮਾੜੇ ਅਨਸਰਾਂ ਦੇ ਖ਼ਿਲਾਫ਼ ਕਾਰਵਾਈ ਕਰਦਿਆ ਗੁਪਤ ਸੂਚਨਾ ਦੇ ਆਧਾਰ 'ਤੇ ਸ਼ੁਭਮ ਸ਼ਰਮਾ ਪੁੱਤਰ ਮਦਨ ਮੋਹਣ ਵਾਸੀ ਜਲੰਧਰ ਹਾਲ ਵਾਸੀ ਲੁਧਿਆਣਾ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਦੋਸ਼ੀ ਸ਼ੁਭਮ ਸ਼ਰਮਾ ਕੋਲ 01 ਪਿਸਤੌਲ 32 ਬੋਰ ਦੇਸੀ ਸਮੇਤ ਮੈਗਜ਼ੀਨ ਅਤੇ 2 ਰੌਂਦ 32 ਬੋਰ ਜਿੰਦਾ ਬਰਾਮਦ ਹੋਏ ਹਨ, ਜੋ ਉਹ ਨਾਜਾਇਜ਼ ਤੌਰ 'ਤੇ ਰੱਖੀ ਬੈਠਾ ਸੀ। ਜਿਸ ਤੇ ਦੋਸ਼ੀ ਸ਼ੁਭਮ ਸ਼ਰਮਾ ਦੇ ਖਿਲਾਫ ਥਾਣਾ ਜਮਾਲਪੁਰ ਵਿੱਚ ਮੁਕੱਦਮਾ ਨੰਬਰ 217 ਮਿਤੀ 15-11-25 ਨੂੰ ਅ/ਧ 25-54-59 ਆਰਮ ਐਕਟ ਤਹਿਤ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੇ 05 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਲਿਆਂਦਾ ਗਿਆ ਹੈ, ਜਿਸ ਕੋਲੋਂ ਨਾਜਾਇਜ਼ ਅਸਲੇ ਦੀ ਸਪਲਾਈ ਚੇਨ ਬਾਰੇ ਪੁੱਛਗਿੱਛ ਕੀਤੀ ਜਾਵੇਗੀ।