ਅਨੰਦਪੁਰ ਸਾਹਿਬ ਵਿੱਚ 22 ਤੋਂ 26 ਨਵੰਬਰ ਤੱਕ ਸਕੂਲ ਬੰਦ ਰਹਿਣਗੇ
ਹਰਸ਼ਬਾਬ ਸਿੱਧੂ
ਚੰਡੀਗੜ੍ਹ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ੩੫੦ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਇਤਿਹਾਸਕ ਸਮਾਗਮਾਂ ਦੇ ਮੱਦੇਨਜ਼ਰ, ਸ੍ਰੀ ਆਨੰਦਪੁਰ ਸਾਹਿਬ ਖੇਤਰ ਦੇ ਸਾਰੇ ਸਕੂਲਾਂ ਵਿੱਚ ੨੨ ਨਵੰਬਰ ਤੋਂ ੨੬ ਨਵੰਬਰ ਤੱਕ ਛੁੱਟੀ ਰਹੇਗੀ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਫੈਸਲਾ ਇਤਿਹਾਸਕ ਸ਼ਹਿਰ ਵਿੱਚ ਯਾਦਗਾਰੀ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀ ਸਹੂਲਤ ਲਈ ਲਿਆ ਗਿਆ ਹੈ।
ਮੰਤਰੀ ਬੈਂਸ ਨੇ ਅੱਗੇ ਦੱਸਿਆ ਕਿ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਪੂਰੇ ਪੰਜਾਬ ਰਾਜ ਦੇ ਸਾਰੇ ਸਕੂਲਾਂ ਵਿੱਚ ਵੀ ੨੫ ਨਵੰਬਰ ਨੂੰ ਰਾਜ ਪੱਧਰੀ ਛੁੱਟੀ ਰਹੇਗੀ।