Big Breaking- ਪੰਜਾਬ 'ਚ ਅੱਤਵਾਦੀ ਦਾ ਐਨਕਾਊਂਟਰ (ਵੀਡੀਓ ਵੀ ਵੇਖੋ)
ਰਵੀ ਜੱਖੂ
ਚੰਡੀਗੜ੍ਹ, 20 ਨਵੰਬਰ 2025- ਲੁਧਿਆਣਾ ਲਾਡੋਵਾਲ ਟੋਲ ਪਲਾਜ਼ਾ ਦੇ ਕੋਲ ਪੁਲਿਸ ਅਤੇ ਅੱਤਵਾਦੀਆਂ ਵਿੱਚ ਮੁਕਾਬਲਾ ਹੋਇਆ। "ਪੁਲਿਸ ਦੀ ਗੋਲੀਬਾਰੀ ਵਿੱਚ ਦੋ ਅੱਤਵਾਦੀ ਜ਼ਖਮੀ ਹੋ ਗਏ। ਉਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ ਅਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਤਰ ਦੱਸਦੇ ਨੇ ਕਿ ਪੁਲਿਸ ਨੇ ਘਟਨਾ ਸਥਾਨ ਤੋਂ ਦੋ ਹੱਥਗੋਲੇ, ਚਾਰ ਪਿਸਤੌਲ ਅਤੇ 50 ਤੋਂ ਵੱਧ ਕਾਰਤੂਸ ਬਰਾਮਦ ਕੀਤੇ ਹਨ।" ਘਟਨਾ ਦੀ ਸੂਚਨਾ ਮਿਲਦੇ ਹੀ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਮੋਕੇ ਤੇ ਪਹੁੰਚ ਗਏ ਹਨ।