ਪੰਜਾਬ ਹਾਈ ਕੋਰਟ ਦਾ ਵੱਡਾ ਫੈਸਲਾ: ਰਾਜਾ ਵੜਿੰਗ FIR ਮਾਮਲੇ ਵਿਚ SC/ST ਕਮਿਸ਼ਨ ਨੂੰ ਦਿੱਤੇ ਨਿਰਦੇਸ਼
ਰਵੀ ਜੱਖੂ
ਚੰਡੀਗੜ੍ਹ, 21 ਨਵੰਬਰ 2025: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫੈਸਲੇ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ (SC/ST) ਕਮਿਸ਼ਨ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਰਾਜਾ ਵੜਿੰਗ ਵਿਰੁੱਧ ਦਰਜ ਕੀਤੀ ਗਈ FIR ਦੀ ਜਾਂਚ ਵਿੱਚ ਕਿਸੇ ਵੀ ਤਰ੍ਹਾਂ ਦਾ ਦਖਲ ਨਾ ਦੇਵੇ।
ਇਸ ਫੈਸਲੇ ਦਾ ਮਤਲਬ ਹੈ ਕਿ FIR ਦੀ ਜਾਂਚ ਪ੍ਰਕਿਰਿਆ ਹੁਣ ਕਮਿਸ਼ਨ ਦੇ ਦਖਲ ਤੋਂ ਬਿਨਾਂ, ਕਾਨੂੰਨ ਅਨੁਸਾਰ ਅੱਗੇ ਵਧੇਗੀ।