Guru Nanak Dev Public School ਚ ਮਨਾਇਆ ਗਿਆ ਸ਼ਹੀਦੀ ਪੁਰਬ
ਮਲਕੀਤ ਸਿੰਘ ਮਲਕਪੁਰ
ਲਾਲੜੂ 25 ਨਵੰਬਰ 2025: ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਿਖੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਤੇਗਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਤੇਗਬਹਾਦਰ ਦੀ ਜੀਵਨੀ ਅਤੇ ਉਨ੍ਹਾਂ ਵੱਲੋਂ ਦਿੱਤੇ ਬਲਿਦਾਰ ਦੀ ਗਾਥਾ ਲੇਖਾਂ ਅਤੇ ਕਵਿਤਾਵਾਂ ਰਾਹੀਂ ਪੇਸ਼ ਕੀਤੀਆਂ ਗਈਆਂ । ਸਮਾਗਮ ਦੌਰਾਨ 12ਵੀਂ ਦੀਆਂ ਵਿਦਿਆਰਥਣਾਂ ਵੱਲੋਂ ਸ੍ਰੀ ਗੁਰੂ ਤੇਗਬਹਾਦਰ ਜੀ ਦੀ ਬਾਣੀ ਦਾ ਰਾਗਾਂ ਵਿੱਚ ਸਬਦ ਗਾਇਨ ਕਰਕੇ ਵਿਦਿਆਰਥੀਆਂ ਨੂੰ ਸਹੀਦੀ ਬਾਰੇ ਦੱਸਿਆ। ਇਸ ਮੌਕੇ ਸਕੂਲ ਦੇ ਐਮਡੀ ਅਮਰਜੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗਬਹਾਦਰ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਜੁਲਮ ਦੇ ਵਿਰੁੱਧ ਦਿੱਤੀ ਲਾਸਾਨੀ ਸ਼ਹੀਦੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗਬਹਾਦਰ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣੀ ਸ਼ਹੀਦੀ ਦਿੱਤੀ ਅਤੇ ਉਨ੍ਹਾਂ ਨੂੰ ਉਦੋਂ ਦੀ ਜੁਲਮ ਸਰਕਾਰ ਵੱਲੋਂ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਸ਼ਹੀਦ ਕੀਤਾ ਗਿਆ ਅਤੇ ਉਨ੍ਹਾਂ ਨਾਲ ਤਿੰਨ ਸਿੱਖ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਨੂੰ ਵੀ ਸ਼ਹੀਦ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਚਲਾਈ ਜਾ ਰਹੇ 15 ਦਿਨ੍ਹਾਂ ਦੇ ਪ੍ਰੋਗਰਾਮ ਦੇ ਤਹਿਤ ਸ੍ਰੀ ਗੁਰੂ ਤੇਗਬਹਾਦਰ ਜੀ ਦੀ ਸ਼ਹੀਦੀ ਬਾਰੇ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਅਧਿਆਪਕਾਂ ਸਮੇਤ ਵਿਦਿਆਰਥੀ ਹਾਜ਼ਰ ਸਨ।
ਸ਼ਬਦ ਦਾ ਗਾਇਨ ਕਰਦੀਆਂ ਹੋਈਆਂ ਸਕੂਲ ਦੀਆਂ ਵਿਦਿਆਰਥਣਾਂ।