Faridkot News : ਸਰਕਾਰੀ ਮਿਡਲ ਸਕੂਲ ਪੱਕਾ ਨੇ ਤਹਿਸੀਲ ਪੱਧਰੀ ਸਾਇੰਸ ਪ੍ਰਦਰਸ਼ਨੀ 'ਚ ਪਹਿਲਾ ਸਥਾਨ ਕੀਤਾ ਹਾਸਲ
ਸਾਇੰਸ ਨਾਟਕ 'ਚ ਸਕੂਲ ਦੀ ਟੀਮ ਤੀਜੇ ਸਥਾਨ ਤੇ ਰਹੀ, 100 ਪ੍ਰਤੀਸ਼ਤ ਹਾਜ਼ਰੀਆਂ ਵਾਲੇ ਵਿਦਿਆਰਥੀ ਸਨਮਾਨਿਤ ਕੀਤੇ
ਫ਼ਰੀਦਕੋਟ 26 ਨਵੰਬਰ ( ਪਰਵਿੰਦਰ ਸਿੰਘ ਕੰਧਾਰੀ ) : ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਦੀ ਯੋਗ ਸਰਪ੍ਰਸਤੀ, ਬਲਾਕ ਨੋਡਲ ਅਬਸਰ ਪਿ੍ੰਸੀਪਲ ਰਾਜਵਿੰਦਰ ਕੌਰ ਅਤੇ ਜ਼ਿਲਾ ਰਿਸੋਰਸ ਪਰਸਨ ਲੈਕਚਰਾਰ ਕਰਮਜੀਤ ਸਿੰਘ ਸਰਾਂ ਦੀ ਯੋਗ ਅਗਵਾਈ ਹੇਠ ਕਰਵਾਏ ਬਲਾਕ ਫ਼ਰੀਦਕੋਟ-3 ਦੇ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਕਰਵਾਈ ਸਾਇੰਸ ਪ੍ਰਦਰਸ਼ਨੀ 'ਚ ਸਰਕਾਰੀ ਮਿਡਲ ਸਕੂਲ ਪੱਕਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ।
ਸਕੂਲ ਮੁਖੀ ਜਸਬੀਰ ਸਿੰਘ ਜੱਸੀ ਨੇ ਦੱਸਿਆ ਕਿ ਸਕੂਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਖੁਸ਼ਕਰਨ ਸਿੰਘ ਨੇ ਵੇਸਟ ਮੈਨਜਮੈਂਟ ਐਂਡ ਅਲਟਰਨੇਟਿਵ ਟੂ ਪਲਾਸਟਿਕ ਵਿਸ਼ੇ ਤੇ ਸਕੂਲ ਦੇ ਸਾਇੰਸ ਅਧਿਆਪਿਕਾ ਜਗਦੀਪ ਕੌਰ ਦੀ ਦੇਖ-ਰੇਖ ਹੇਠ ਮਾਡਲ ਤਿਆਰ ਕੀਤਾ ਸੀ | ਜਿਸ ਨੂੰ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ 'ਚ ਸਰਕਾਰੀ ਸਹਿ ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਗੋਲੇਵਾਲਾ ਵਿਖੇ ਪਹਿਲੇ ਸਥਾਨ ਪਹਿਲੇ ਸਥਾਨ ਤੇ ਚੁਣਿਆ ਗਿਆ | ਇਸ ਮੌਕੇ ਬਲਾਕ ਨੋਡਲ ਅਫ਼ਸਰ, ਫ਼ਰੀਦਕੋਟ-3 ਪਿ੍ੰਸੀਪਲ ਰਾਜਵਿੰਦਰ ਕੌਰ ਨੇ ਜੇਤੂ ਸਰਕਾਰੀ ਮਿਡਲ ਸਕੂਲ ਪੱਕਾ ਦੀ ਜੇਤੂ ਟੀਮ ਨੂੰ ਸਨਮਾਨਿਤ ਕੀਤਾ।
ਜੇਤੂ ਵਿਦਿਆਰਥੀ ਖੁਸ਼ਕਰਨ ਸਿੰਘ, ਉਸ ਦੇ ਸਹਿਯੋਗੀ ਹਰਮਨ ਸਿੰਘ ਜਮਾਤ ਅੱਠਵੀਂ ਦੇ ਨਾਲ-ਨਾਲ ਅਕਤੂਬਰ ਮਹੀਨੇ 'ਚ ਸੱਤਵੀਂ ਜਮਾਤ ਦੇ 100 ਪ੍ਰਤੀਸ਼ਤ ਹਾਜ਼ਰੀਆਂ ਵਾਲੇ ਵਿਦਿਆਰਥੀ ਸੰਦੀਪ ਕੌਰ, ਹਾਕਮ ਸਿੰਘ ਨੂੰ ਸਕੂਲ ਦੇ ਅਧਿਆਪਕ ਸੁਦੇਸ਼ ਕੁਮਾਰ ਵੱਲੋਂ ਜੂਮੈਂਟਰੀ ਬਾਕਸ ਨਾਲ, ਸਵੇਰ ਦੀ ਸਭਾ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ ਸੇਵਾ ਮੁਕਤ ਕੈਪਟਨ ਸੁਖਮੰਦਰ ਸਿੰਘ ਸਰਾਂ ਨੇ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਮਾਤਾ-ਪਿਤਾ, ਅਧਿਆਪਕਾਂ ਦੇ ਸਤਿਕਾਰ ਅਤੇ ਜ਼ਿੰਦਗੀ 'ਚ ਪ੍ਰਾਪਤੀਆਂ ਵਾਸਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਕੂਲ ਮੁਖੀ ਜਸਬੀਰ ਸਿੰਘ ਜੱਸੀ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਦੱਸਿਆ ਕਿ ਇਸ ਤੋਂ ਪਹਿਲਾ ਸਰਕਾਰੀ ਹਾਈ ਸਕੂਲ ਟਹਿਣਾ ਵਿਖੇ ਕਰਵਾਏ ਤਹਿਸੀਲ ਪੱਧਰ ਸਾਇੰਸ ਨਾਟਕ 'ਚ ਵੀ ਸਕੂਲ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਸਾਇੰਸ ਪ੍ਰਦਰਸ਼ਨੀ, ਸਾਇੰਸ ਨਾਟਕ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਤੇ ਦੋਹਾਂ ਮੁਕਾਬਲਿਆਂ ਦੇ ਗਾਈਡ ਅਧਿਆਪਕ ਜਗਦੀਪ ਕੌਰ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਹਿੰਦੀ ਮਾਸਟਰ ਵਿਕਾਸ ਅਰੋੜਾ, ਮੈੱਥ ਮਿਸਟ੍ਰੈਸ ਪ੍ਰਵੀਨ ਲਤਾ, ਐੱਸ.ਐੱਸ.ਮਿਸਟ੍ਰੈਸ ਜਸਵਿੰਦਰ ਕੌਰ ਅਤੇ ਐੱਸ.ਐੱਸ.ਮਾਸਟਰ ਸੁਦੇਸ਼ ਸ਼ਰਮਾ ਹਾਜ਼ਰ ਸਨ।