ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੰਨੇ ਦਾ ਭਾਅ 416 ਰੁਪਏ ਪ੍ਰਤੀ ਕੁਇੰਟਲ ਕਰਕੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ : ਜਗਰੂਪ ਸੇਖਵਾਂ
ਆਮ ਆਦਮੀ ਪਾਰਟੀ ਸਰਕਾਰ ਨੇ ਹਮੇਸ਼ਾ ਹੀ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ
ਰੋਹਿਤ ਗੁਪਤਾ
ਗੁਰਦਾਸਪੁਰ, 27 ਨਵੰਬਰ
ਕਾਦੀਆਂ ਹਲਕੇ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਗੰਨੇ ਦਾ ਭਾਅ 401 ਰੁਪਏ ਤੋਂ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।
ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਹਲਕਾ ਕਾਦੀਆਂ ਦਾ ਬੇਟ ਇਲਾਕਾ ਗੰਨੇ ਦੀ ਬੈਲਟ ਹੋਣ ਕਰਨ ਕਿਸਾਨਾਂ ਨੂੰ ਇਸ ਨਾਲ ਬਹੁਤ ਲਾਭ ਮਿਲੇਗਾ । ਉਨ੍ਹਾਂ ਕਿਹਾ ਕਿ ਗੰਨੇ ਦੀ ਫਸਲ ਦੇ ਮੁੱਲ ਵਿਚ 15 ਰੁਪਏ ਵਾਧਾ ਕਰਕੇ ਮੁੱਖ ਮੰਤਰੀ ਪੰਜਾਬ ਨੇ ਕਿਸਾਨਾਂ ਦਾ ਦਿਲ ਜਿੱਤ ਲਿਆ ਹੈ।
ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ ਅਤੇ ਕਿਸਾਨਾਂ ਨੂੰ ਹਮੇਸ਼ਾ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਕਿਸਾਨਾਂ ਦੀ ਫਸਲ ਦਾ ਹਮੇਸ਼ਾ ਵਧੀਆ ਮੁੱਲ ਦਿੱਤਾ ਹੈ ਤਾਂ ਜੋ ਸੂਬੇ ਦਾ ਕਿਸਾਨ ਆਰਥਿਕ ਪੱਖੋਂ ਮਜ਼ਬੂਤ ਹੋ ਸਕੇ।
ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਇਕੋ ਇਕ ਯਤਨ ਹੈ ਕਿ ਸੂਬੇ ਦਾ ਕਿਸਾਨ ਖੁਸ਼ਹਾਲ ਹੋਵੇ ਤਾਂ ਹੀ ਪੰਜਾਬ ਤਰੱਕੀ ਕਰ ਸਕਦਾ ਹੈ। ਉਹਨਾਂ ਕਿਹਾ ਕਿ ਬੀਤੇ ਕੱਲ੍ਹ ਗੁਰਦਾਸਪੁਰ ਵਿਖੇ ਮੁੱਖ ਮੰਤਰੀ ਸੂਗਰ ਮਿੱਲ ਵਿਖੇ ਵੱਡੇ ਪ੍ਰੋਜੈਕਟ ਦਾ ਉਦਘਾਟਨ ਕਰਨ ਪਹੁੰਚੇ ਸਨ ਜਿੱਥੇ ਉਹਨਾਂ ਨੇ ਕਿਸਾਨਾਂ ਲਈ ਇਕ ਵੱਡਾ ਐਲਾਨ ਕਰਕੇ ਕਿਸਾਨ ਵੀਰਾਂ ਨੂੰ ਵੱਡੀ ਰਾਹਤ ਦਿੱਤੀ ਹੈ।