ਕੇਂਦਰੀ ਗ੍ਰਹਿ ਮੰਤਰਾਲੇ ਨੇ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਤਜਵੀਜ਼ ਨੂੰ ਲੁਆਈਆਂ ਬ੍ਰੇਕਾਂ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 1 ਦਸੰਬਰ, 2025: ਕੇਂਦਰੀ ਗ੍ਰਹਿ ਮੰਤਰਾਲੇ ਨੇ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਤਜਵੀਜ਼ ਨੂੰ ਬ੍ਰੇਕਾਂ ਲੁਆ ਦਿੱਤੀਆਂ ਹਨ। ਹਰਿਆਣਾ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਇਹ ਮਾਮਲਾ ਚੁੱਕਿਆ ਗਿਆ ਤਾਂ ਉਹਨਾਂ ਸਪਸ਼ਟ ਕਹਿ ਦਿੱਤਾ ਕਿ ਹਰਿਆਣਾ ਹੁਣ ਚੰਡੀਗੜ੍ਹ ਪ੍ਰਸ਼ਾਸਨ ਕੋਲ ਇਹ ਮੁੱਦਾ ਨਾ ਚੁੱਕੇ।
ਅਮਿਤ ਸ਼ਾਹ ਦਾ ਇਹ ਫੈਸਲਾ ਪੰਜਾਬ ਵਿਧਾਨ ਸਭਾ ਦੀਆਂ 2027 ਵਿਚ ਹੋਣ ਵਾਲੀਆਂ ਚੋਣਾਂ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ।