ADC ਪੂਜਾ ਸਿਆਲ ਗਰੇਵਾਲ
ਫ਼ਤਹਿਗੜ੍ਹ ਸਾਹਿਬ, 1 ਦਸੰਬਰ 2025 : ਪੀ.ਸੀ.ਐਸ ਅਧਿਕਾਰੀ ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਰੂਪਨਗਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਤਾਇਨਾਤ ਸਨ , ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਆਪਣੇ ਦਫ਼ਤਰ ਵਿੱਚ ਅਹੁਦਾ ਸੰਭਾਲਣ ਮਗਰੋਂ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਧਿਆਨ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਅਤੇ ਲੋਕ-ਪੱਖੀ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ 'ਤੇ ਰਹੇਗਾ। ਉਹ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕਰਨ ਲਈ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਹੋਰ ਸਰਲ ਅਤੇ ਪਾਰਦਰਸ਼ੀ ਬਣਾਉਣ ਲਈ ਕੰਮ ਕਰਨਗੇ ,ਜ਼ਿਕਰਯੋਗ ਹੈ ਕਿ ਪ੍ਰਸ਼ਾਸਨਿਕ ਖੇਤਰ ਵਿੱਚ ਲੰਬਾ ਤਜਰਬਾ ਰੱਖਣ ਵਾਲੇ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਇਸ ਤੋਂ ਪਹਿਲਾਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਈ ਮਹੱਤਵਪੂਰਨ ਅਹੁਦਿਆਂ 'ਤੇ ਸੇਵਾਵਾਂ ਨਿਭਾਅ ਚੁੱਕੇ ਹਨ