ਅਸਲਾ ਚੁੱਕਣ/ਕੈਰੀ ਕਰਨ ਅਤੇ ਤੇਜਧਾਰ ਹਥਿਆਰ ਲੈ ਕੇ ਚੱਲਣ ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ
*ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਹੁਕਮ ਕੀਤਾ ਜਾਰੀ*
ਰੂਪਨਗਰ, 02 ਦਸੰਬਰ: ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਅਸਲਾ ਚੁੱਕਣ/ਕੈਰੀ ਕਰਨ ਅਤੇ ਤੇਜਧਾਰ ਹਥਿਆਰ ਲੈ ਕੇ ਚੱਲਣ ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਅਮਨ–ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਲਾਇਸੰਸ ਧਾਰਕਾਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ ਤੇ ਕੈਰੀ ਕਰਨ ’ਤੇ ਮਨਾਹੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸੀਸ, ਬਾਵਰਦੀ ਅਤੇ ਪੁਲਿਸ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ।
ਇਹ ਹੁਕਮ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।