ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨਾ, ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ- ADC
ਰੋਹਿਤ ਗੁਪਤਾ
ਗੁਰਦਾਸਪੁਰ, 3 ਦਸੰਬਰ 2025- ਨਵ ਨਿਯੁਕਤ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਗੁਰਸਿਮਰਨ ਸਿੰਘ ਢਿਲੋਂ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। 2016 ਬੈਚ ਦੇ ਪੀ. ਸੀ.ਐੱਸ ਅਧਿਕਾਰੀ ਗੁਰਸਿਮਰਨ ਸਿੰਘ ਢਿੱਲੋਂ, ਇਸ ਤੋਂ ਪਹਿਲਾਂ ਐੱਸ.ਡੀ.ਐੱਮ ਸ੍ਰੀ ਅਮ੍ਰਿੰਤਸਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਡੇਰਾ ਬਾਬਾ ਨਾਨਕ , ਕਲਾਨੌਰ ਅਤੇ ਪਠਾਨਕੋਟ ਵਿਖੇ ਵੀ ਗੁਰਸਿਮਰਨ ਸਿੰਘ ਢਿੱਲੋਂ ਐੱਸ.ਡੀ.ਐੱਮ ਗੁਰਦਾਸਪੁਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।
ਦੱਸਣਯੋਗ ਹੈ ਕਿ ਗੁਰਸਿਮਰਨ ਸਿੰਘ ਢਿਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੇ ਨਾਲ ਉਨ੍ਹਾਂ ਕੋਲ ਕਮਿਸ਼ਨਰ ਨਗਰ ਨਿਗਮ ਬਟਾਲਾ ਦਾ ਵਾਧੂ ਚਾਰਜ ਵੀ ਹੈ। ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਅਤੇ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾ ਦਾ ਲਾਹਾ ਯੋਜਨਾਬੱਧ ਢੰਗ ‘ਤੇ ਪੂਰੀ ਪਾਰਦਰਸ਼ਤਾ ਨਾਲ ਆਮ ਲੋਕਾਂ ਤੱਕ ਪਹੁੰਚੇ, ਇਸ ਲਈ ਉਹ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਰਜੀਹ ਆਮ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ, ਪਾਰਦਰਸ਼ਤਾ ਨਾਲ ਕੰਮ ਕਰਨਾ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੋਵੇਗਾ।