ਸਿਵਲ ਸਰਜਨ ਵੱਲੋਂ ਪਰਸ ਰਾਮ ਨਗਰ ਵਿਚਲੇ ਆਮ ਆਦਮੀ ਕਲੀਨਿਕ ਦਾ ਦੌਰਾ
ਅਸ਼ੋਕ ਵਰਮਾ
ਬਠਿੰਡਾ, 3 ਦਸੰਬਰ 2025 : ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਆਮ ਆਦਮੀ ਕਲੀਨਿਕ ਪਰਸਰਾਮ ਨਗਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਓਪੀਡੀ, ਦੰਦ ਵਿਭਾਗ ਦਾ ਨਿਰੀਖਣ ਕਰਕੇ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦੀ ਜਾਂਚ ਕੀਤੀ। ਇਸ ਮੌਕੇ ਮਰੀਜ਼ਾਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸੇਵਾਵਾਂ ਨੂੰ ਟੋਕਨ ਸਿਸਟਮ ਰਾਂਹੀ ਦੇਰੀ ਰਹਿਤ ਸਿਹਤ ਸੇਵਾਵਾ, ਡਿਊਟੀ ਰੋਸਟਰ, ਦਵਾਈ ਵੰਡ ਪ੍ਰਣਾਲੀ, ਟੈਸਟਾਂ ਦੀ ਉਪਲਬਤਾ ਅਤੇ ਸੰਸਥਾ ਵਿਖੇ ਸਾਫ-ਸਫ਼ਾਈ ਦੀ ਜਾਂਚ ਵੀ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਸਾਰੇ ਡਾਕਟਰਾਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਗਈ ਅਤੇ ਆਮ ਆਦਮੀ ਕਲੀਨਿਕ ਵਿੱਚ ਆਏ ਮਰੀਜਾਂ ਤੋਂ ਟੈਲੀਫੋਨ ਰਾਹੀਂ ਸਿਹਤ ਸੇਵਾਵਾਂ ਸਬੰਧੀ ਜਾਣਕਾਰੀ ਲਈ ਗਈ।
ਇਸ ਮੌਕੇ ਉਨ੍ਹਾਂ ਡਾਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਰੀਜਾਂ ਨੂੰ ਕੋਈ ਵੀ ਦਵਾਈ ਬਾਹਰ ਤੋਂ ਨਾ ਲਿਖੀ ਜਾਵੇ ਅਤੇ ਟੈਸਟ ਰਿਪਰੋਟਾਂ ਦੀ ਉਪਲੱਬਧਤਾ ਸਮੇਂ ਸਿਰ ਯਕੀਨੀ ਬਣਾਈ ਜਾਵੇ ਅਤੇ ਗਰਭਵਤੀ ਔਰਤਾਂ ਦੇ ਚਾਰ ਜ਼ਰੂਰੀ ਏ.ਐਨ.ਸੀ ਜਾਂਚ ਯਕੀਨੀ ਬਣਾਉਣ ਅਤੇ ਗੰਭੀਰ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਪਹਿਚਾਣ ਲਿਸਟ ਤਿਆਰ ਕਰਦੇ ਹੋਏ ਫੋਲੋਅਪ ਕੀਤਾ ਜਾਵੇ ਤਾਂ ਜੋ ਜੱਚਾ-ਬੱਚਾ ਮੌਤ ਦਰ ਘੱਟ ਕਰਨ ਵਿੱਚ ਮਦਦ ਮਿਲ ਸਕੇ।