ਕੂੜਾ ਸੁੱਟਣ ਨੂੰ ਲੈ ਕੇ ਹੋਏ ਦੋ ਦੁਕਾਨਦਾਰਾਂ ਦੇ ਝਗੜੇ ’ਚ ਇਕ ਦੀ ਮੌਤ, ਕੇਸ ਦਰਜ
ਰੋਹਿਤ ਗੁਪਤਾ
ਗੁਰਦਾਸਪੁਰ 4 ਦਸੰਬਰ
ਕਸਬਾ ਫਤਿਹਗੜ ਚੂੜੀਆਂ ਸਥਿਤ ਦੋ ਦੁਕਾਨਦਾਰਾਂ ਦੇ ਹੋਏ ਆਪਸੀ ਝਗੜੇ ਵਿਚ ਇਕ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਵਾਰਡ ਨੰ.4 ਫਤਿਹਗੜ ਚੂੜੀਆਂ ਦੀ ਬਾਜ਼ਾਰ ਵਿਚ ਸੈਨਟਰੀ ਦੀ ਦੁਕਾਨ ਹੈ ਅਤੇ ਇਸਦੇ ਨਾਲ ਹੀ ਲੱਡੂ ਪੁੱਤਰ ਅਮਰੀਕ ਸਿੰਘ ਦੀ ਸਪੇਅਰ ਪਾਰਟਸ ਦੀ ਦੁਕਾਨ ਹੈ। ਥਾਣਾ ਮੁਖੀ ਨੇ ਦੱਸਿਆ ਕਿ ਅੱਜ ਸਵੇਰੇ ਉਕਤ ਦੁਕਾਨਦਾਰਾਂ ਦੀ ਕੂੜਾ ਸੁੱਟਣ ਨੂੰ ਲੈ ਕੇ ਆਪਸ ਵਿਚ ਕ ਨੂੰ ਲੈ ਕੇ ਤਕਰਾਰ ਹੋ ਗਈ ਅਤੇ ਤਕਰਾਰ ਦੌਰਾਨ ਲੱਡੂ ਅਤੇ ਇਸ ਦੇ ਲੜਕੇ ਗੋਬਿੰਦ ਨੇ ਗੁਰਮੀਤ ਸਿੰਘ ਨੂੰ ਧੱਕਾ ਮਾਰ ਦਿੱਤਾ, ਜਿਸ ਕਾਰਨ ਗੁਰਮੀਤ ਸਿੰਘ ਜ਼ਮੀਨ ’ਤੇ ਡਿੱਗ ਪਿਆ ਅਤੇ ਉਸ ਦੀ ਮੌਤ ਹੋ ਗਈ। ਐੱਸ.ਐੱਚ.ਓ ਨੇ ਦੱਸਿਆ ਕਿ ਇਸ ਸਬੰਧੀ ਗੁਰਮੀਤ ਸਿੰਘ ਦੇ ਪਰਿਵਾਰਕ ਮੈਂਬਰਾਨ ਦੇ ਬਿਆਨ ’ਤੇ ਲੱਡੂ ਅਤੇ ਗੋਬਿੰਦ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਥਾਣਾ ਫਤਿਹਗੜ ਚੂੜੀਆਂ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਮਿ੍ਰ੍ਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਉਥੇ ਹੀ ਡਾਕਟਰ ਦਾ ਕਹਿਣਾ ਹੈ ਕਿ ਮ੍ਰਿਤਕ ਦੇਹ ਦੀ ਹਾਲਤ ਦੇਖ ਕੇ ਇਹ ਲੱਗਦਾ ਹੈ ਕਿ ਜਿਵੇਂ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੋਵੇ ਪਰ ਇਸ ਬਾਰੇ ਸਾਫ ਤੌਰ ਤੇ ਪੋਸਟਮਾਰਟਮ ਤੋਂ ਬਾਅਦ ਹੀ ਦੱਸਿਆ ਜਾ ਸਕਦਾ ਹੈ।