ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਜਿਲਾ ਪੱਧਰੀ ਕਨਵੈਨਸ਼ਨ ਕਾਕੇ ਤਿੱਖੇ ਸ਼ੰਘਰਸ਼ਾਂ ਦਾ ਦਿੱਤਾ ਸੱਦਾ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 4 ਦਸੰਬਰ,2025
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ 295 ਵੱਲੋਂ ਸਥਾਨਕ ਵਿਸ਼ਵਕਰਮਾ ਮੰਦਰ ਵਿਖੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਜ਼ਿਲਾ ਪੱਧਰੀ ਕਨਵੈਂਸ਼ਨ ਕਰਕੇ ਤਿੱਖੇ ਸ਼ੰਘਰਸ਼ਾਂ ਦਾ ਸੱਦਾ ਦਿੱਤਾ ਹੈ।
ਕਨਵੈਂਸ਼ਨ ਵਿੱਚ ਕਨਵੈਨਸ਼ਨ ਵਿੱਚ ਡਾ ਧੰਨਾ ਮਲ ਗੋਇਲ ਸੂਬਾ ਪ੍ਰਧਾਨ ਮੁੱਖ ਮਹਿਮਾਨ ਵਜੋਂ ਪਹੁੰਚੇ।ਇਹ ਕਨਵੈਨਸ਼ਨ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਡਾਕਟਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕਰਵਾਈ ਗਈ।
ਜਿਸ ਵਿਚ ਇੱਕਜੁੱਟ ਹੋ ਕੇ ਆਪਣੀਆਂ ਮੁੱਖ ਮੰਗਾਂ 'ਤੇ ਜ਼ੋਰ ਦਿੱਤਾ ਜਿਵੇਂ ਕਿ: ਸਰਕਾਰੀ ਮਾਨਤਾ, ਪੱਕੀ ਨੀਤੀ ਦਾ ਗਠਨ, ਬਿਹਤਰ ਸਿਹਤ ਸਹੂਲਤਾਂ ਦਾ ਪ੍ਰਬੰਧ।
ਸੂਬਾ ਪ੍ਰਧਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੇਂਡੂ ਡਾਕਟਰ ਪੰਜਾਬ ਦੇ ਪਿੰਡਾਂ ਵਿੱਚ ਸਿਹਤ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ ਪਰ ਉਹਨਾ ਨੂੰ ਅਜੇ ਵੀ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੇਂਡੂ ਡਾਕਟਰਾਂ ਦੀਆਂ ਮੰਗਾਂ ਨੂੰ ਤੁਰੰਤ ਸੁਣੇ ਅਤੇ ਉਨ੍ਹਾਂ ਨੂੰ ਸਰਕਾਰੀ ਮਾਨਤਾ ਦੇਣ ਲਈ ਇੱਕ ਠੋਸ ਨੀਤੀ ਬਣਾਏ ਤਾਂ ਜੋ ਪੇਂਡੂ ਲੋਕਾਂ ਨੂੰ ਬਿਹਤਰ ਡਾਕਟਰੀ ਸਹੂਲਤਾਂ ਮਿਲ ਸਕਣ।
ਕਨਵੈਨਸ਼ਨ ਵਿੱਚ ਇੱਕ ਮਤਾ ਪਾਸ ਕਰਕੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਹਨਾਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਡਾਕਟਰਾਂ ਨੇ ਸਰਕਾਰ ਤੋਂ ਜਲਦ ਮੀਟਿੰਗ ਦਾ ਸਮਾਂ ਦੇਣ ਦੀ ਮੰਗ ਵੀ ਕੀਤੀ ਹੈ।
ਭਰਾਤਰੀ ਜਥੇਬੰਦੀਆਂ ਵੱਲੋਂ ਕੁਲਵਿੰਦਰ ਸਿੰਘ ਬੜੈਚ ਸੂਬਾ ਪ੍ਰਧਾਨ ਇਫਟੂ, ਜਸਬੀਰ ਸਿੰਘ ਦੀਪ ਸੂਬਾ ਪ੍ਰੈੱਸ ਸਕੱਤਰ ਇਫਟੂ, ਨਿਰਮਲ ਸਿੰਘ ਔਜਲਾ ਪ੍ਰਧਾਨ ਕੌਮੀ ਕਿਸਾਨ ਯੂਨੀਅਨ, ਗੁਰਦਿਆਲ ਰੱਕੜ ਜ਼ਿਲ੍ਹਾ ਪ੍ਰਧਾਨ ਇਫਟੂ, ਹਰਿੰਦਰ ਸਿੰਘ ਚਾਹਲ ਜ਼ਿਲ੍ਹਾ ਪ੍ਰਧਾਨ ਕਿਸਾਨ ਯੂਨੀਅਨ, ਡਾ. ਹਰਤੇਸ਼ ਪਾਹਵਾ, ਸੁਨੀਤਾ ਚੈਰੀਟੇਬਲ ਹੌਸਪੀਟਲ ਬਲਾਚੌਰ ਤੋਂ ਡਾ. ਸੁਨੀਤਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।
ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ) ਦੇ ਸੂਬਾ ਪ੍ਰਧਾਨ ਕੁਲਵਿੰਦਰ ਵੜੈਚ , ਸੂਬਾ ਪ੍ਰੈਸ ਸਕੱਤਰ ਜਸਬੀਰ ਦੀਪ ਨੇ ਬੋਲਦਿਆਂ ਹੋਇਆ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਜਥੇਬੰਦੀ ਨੂੰ ਭਰੋਸਾ ਦਿਵਾਇਆ ਹੈ ਕਿ ਇਫਟੂ ਔਖੇ ਸਮੇਂ ਵਿੱਚ ਉਨ੍ਹਾਂ ਦੇ ਹੱਕਾਂ ਲਈ ਡਟ ਕੇ ਖੜੀ ਹੈ।ਉਹਨਾਂ
ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਸਮਾਜ ਦੀ ਅਹਿਮ ਸੇਵਾ ਕਰਦੇ ਹਨ, ਪਰ ਅਕਸਰ ਉਨ੍ਹਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨ੍ਹਾਂ ਭਰੋਸਾ ਦਿੱਤਾ ਕਿ ਇਫਟੂ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਜਾਇਜ਼ ਹੱਕਾਂ ਦੀ ਰਾਖੀ ਲਈ ਹਰ ਪੱਧਰ 'ਤੇ ਸੰਘਰਸ਼ ਵਿੱਚ ਉਹਨਾਂ ਦਾ ਪੂਰਾ ਸਾਥ ਦੇਵੇਗੀ।
ਜਿੱਥੇ ਵੀ ਜਥੇਬੰਦੀ ਨੂੰ ਕਿਸੇ ਪ੍ਰੇਸ਼ਾਨੀ ਜਾਂ ਬੇਇਨਸਾਫ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ, ਇਫਟੂ ਤੁਰੰਤ ਉਹਨਾ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰੇਗੀ।
ਇਫਟੂ ਪ੍ਰਧਾਨ ਦੇ ਇਸ ਭਰੋਸੇ ਤੋਂ ਬਾਅਦ ਮੈਡੀਕਲ ਪ੍ਰੈਕਟੀਸ਼ਨਰਜ਼ ਦੀ ਜਥੇਬੰਦੀ ਦੇ ਨੁਮਾਇੰਦਿਆਂ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਫਟੂ ਵੱਲੋਂ ਮਿਲਿਆ ਇਹ ਸਮਰਥਨ ਉਨ੍ਹਾਂ ਲਈ ਵੱਡੀ ਤਾਕਤ ਹੈ। ਕਨਵੈਂਸ਼ਨ ਵਿੱਚ ਜਥੇਬੰਦੀ ਦੇ ਸੂਬਾ ਉਪ ਪ੍ਰਧਾਨ ਡਾ. ਦਿਲਦਾਰ ਸਿੰਘ ਚਾਹਲ, ਸੂਬਾ ਕਮੇਟੀ ਮੈਂਬਰ ਡਾ. ਧਰਮਪਾਲ ਜਿਲੇ ਦੇ ਚੇਅਰਮੈਨ ਡਾ. ਟੇਕ ਚੰਦ ਡਾ. ਧਰਮਜੀਤ ਜਨਰਲ ਸਕੱਤਰ ਡਾ ਰਾਮ ਜੀ ਦਾਸ ਕੈਸ਼ੀਅਰ ਡਾ. ਜਸਪਾਲ ਸ਼ਰਮਾ ਜਿਲਾ ਕਮੇਟੀ ਮੈਂਬਰ ਡਾ. ਕਸ਼ਮੀਰ ਬੰਗਾ ਉਪ ਪ੍ਰਧਾਨ ਡਾ ਬਿਮਲ ਉਪ ਕੈਸ਼ੀਅਰ ਡਾ. ਸਤਪਾਲ ਸਲਾਹਕਾਰ ਡਾ ਸੰਦੀਪ ਜੋਸ਼ੀ ਉਪ ਸਕੱਤਰ ਡਾ. ਕੁਲਵੀਰ ਐਕਸ਼ਨ ਕਮੇਟੀ ਪ੍ਰਧਾਨ ਡਾ. ਨਾਮ,ਐਕਸ਼ਨ ਕਮੇਟੀ ਮੈਂਬਰ ਡਾ. ਜਗਦੀਸ਼,
ਜਿਲੇ ਦੇ ਬਲਾਕਾਂ ਦੇ ਪ੍ਰਧਾਨ ਡਾ. ਹਰਜਿੰਦਰ ਸਿੰਘ, ਡਾ. ਪ੍ਰਸ਼ੋਤਮ ਲਾਲ, ਡਾ. ਰਾਕੇਸ਼ ਕੁਮਾਰ ਸ਼ਰਮਾ, ਡਾ. ਸੁਖਜਾਦ, ਡਾ. ਅਸ਼ੋਕ ਵਰਮਾ ਸ਼ਰਮਾ, ਡਾ. ਕੁਲਵਿੰਦਰ, ਡਾ. ਬਲਵੀਰ ਸਿੰਘ, ਡਾ. ਤਜਿੰਦਰ ਜੋਤ ਡਾ. ਗਿਆਨ ਸਿੰਘ ਮੰਡੇਰ ਜਨਰਲ ਸਕੱਤਰ ਬਲਾਚੌਰ ਸ਼ਾਮਿਲ ਹੋਏ।ਅੰਤ ਵਿੱਚ ਸੂਬਾ ਪ੍ਰਧਾਨ ਡਾ.ਧੰਨਾ ਮੱਲ ਗੋਇਲ, ਜਿਲੇ ਅਤੇ ਬਲਾਕ ਦੇ ਅਹੁਦੇਦਾਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।