ਰਜਿੰਦਰ ਗੁਪਤਾ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ - ਪੰਜਾਬ ਦੇ ਬਾਰਡਰ ਏਰੀਏ ਦੇ ਲੋਕਾਂ ਦੇ ਮਸਲੇ ਤੇ ਕੀਤੀ ਵਿਚਾਰ ਚਰਚਾ
Babushahi Bureau
ਨਵੀਂ ਦਿੱਲੀ 5 ਦਸੰਬਰ 2025 : ਪੰਜਾਬ ਤੋਂ ਰਾਜਸਭਾ ਮੈਂਬਰ ਅਤੇ ਟਰੈਡ ਐਂਡ ਗਰੁੱਪ ਦੇ ਬਾਨੀ ਚੇਅਰਮੈਨ ਰਜਿੰਦਰ ਗੁਪਤਾ ਨੇ ਅੱਜ ਇੱਥੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਸ਼ਿਸ਼ਟਾਚਾਰ ਵਜੋਂ ਮੁਲਾਕਾਤ ਕੀਤੀ। ਰਾਜਸਭਾ ਮੈਂਬਰ ਬਣਨ ਤੋਂ ਬਾਅਦ ਉਹਨਾਂ ਦੀ ਰਾਜਨਾਥ ਸਿੰਘ ਨਾਲ ਇਹ ਪਹਿਲੀ ਮਿਲਣੀ ਸੀ।
.jpg)
ਰਜਿੰਦਰ ਗੁਪਤਾ ਦੇ ਦਫਤਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਮਿਲਨੀ ਦੌਰਾਨ ਸਰਹੱਦੀ ਜ਼ਿਲ੍ਹਿਆਂ ਸਬੰਧੀ ਮਾਮਲਿਆਂ ਬਾਰੇ ਵਿਚਾਰ ਚਰਚਾ ਹੋਈ। ਇਹ ਵੀ ਦੱਸਿਆ ਗਿਆ ਕਿ ਰਾਜਨਾਥ ਸਿੰਘ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਇਸ ਦੀ ਬਹੁਤ ਅਹਿਮੀਅਤ ਹੈ ਅਤੇ ਫੌਜ ਤੇ ਬੀਐਸਐਫ ਵਿੱਚ ਵੀ ਪੰਜਾਬ ਦਾ ਅਹਿਮ ਯੋਗਦਾਨ ਹੈ।