ਸੁਲਤਾਨਪੁਰ ਲੋਧੀ 'ਚ ਬਲਾਕ ਸੰਮਤੀ ਚੋਣਾਂ ਦੌਰਾਨ ਤਿੰਨ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 5 ਦਸੰਬਰ 2025- ਸੁਲਤਾਨਪੁਰ ਲੋਧੀ ਵਿੱਚ ਚੱਲ ਰਹੀਆਂ ਬਲਾਕ ਸਮਿਤੀ ਚੋਣਾਂ ਦੌਰਾਨ ਜਾਂਚ ਪ੍ਰਕਿਰਿਆ ਦੌਰਾਨ ਤਿੰਨ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ। ਰਿਟਰਨਿੰਗ ਅਧਿਕਾਰੀ ਵੱਲੋਂ ਜਾਰੀ ਸੂਚਨਾ ਅਨੁਸਾਰ ਜੋਨ ਨੰਬਰ 2 ਤੋਂ ਆਜ਼ਾਦ ਉਮੀਦਵਾਰ ਵੱਸਣ ਸਿੰਘ ਦਾ SC ਸਰਟੀਫਿਕੇਟ ਨਾਲ ਨਾ ਨੱਥੀ ਹੋਣ ਕਾਰਨ ਨਾਮਜ਼ਦਗੀ ਰੱਦ ਹੋਈ ਹੈ, ਜੋਨ ਨੰਬਰ 9 ਤੋਂ ਸ਼੍ਰੋਮਣੀ ਅਕਾਲੀ ਦਲ (ਅ) ਦੀ ਉਮੀਦਵਾਰ ਅਮਨਦੀਪ ਕੌਰ ਦੀ BC ਸਰਟੀਫਿਕੇਟ ਸਬੰਧੀ ਖਾਮੀ ਕਾਰਨ ਨਾਮਜ਼ਦਗੀ ਰੱਦ ਕੀਤੀ ਗਈ ਹੈ, ਜਦਕਿ ਜੋਨ ਨੰਬਰ 15 ਤੋਂ ਆਜ਼ਾਦ ਉਮੀਦਵਾਰ ਸੁਖਦੇਵ ਚੰਦ ਦੀ ਨਾਮਜ਼ਦਗੀ ਬੀ.ਡੀ.ਪੀ.ਓ. ਦੀ ਰਿਪੋਰਟ ਅਨੁਸਾਰ ਪੰਚਾਇਤੀ ਜ਼ਮੀਨ ਤੇ ਪੱਟੇਦਾਰ ਹੋਣ ਕਾਰਨ ਰੱਦ ਕੀਤੀ ਗਈ ਹੈ।
