ਪ੍ਰਸਿੱਧ ਕਵੀ ਅਤੇ ਚਿੱਤਰਕਾਰ ਦੇਵ ਨਹੀਂ ਰਹੇ
ਜਗਰਾਉਂ/ਲੁਧਿਆਣਾ - 7 ਦਸੰਬਰ 2025 : - ਪੰਜਾਬੀ ਸਾਹਿਤ ਅਤੇ ਕਲਾ ਜਗਤ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਪ੍ਰਸਿੱਧ ਕਵੀ ਅਤੇ ਕੌਮਾਂਤਰੀ ਪੱਧਰ 'ਤੇ ਨਾਮਣਾ ਖੱਟਣ ਵਾਲੇ ਚਿੱਤਰਕਾਰ ਦੇਵ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ।
ਮਿਲੀ ਜਾਣਕਾਰੀ ਅਨੁਸਾਰ, ਉਹ ਆਪਣੇ ਨਿਵਾਸ ਸਥਾਨ 'ਤੇ ਹੀ ਚੁੱਪ-ਚਾਪ ਇਸ ਜਹਾਨੋਂ ਰੁਖਸਤ ਹੋ ਗਏ। ਉਹਨਾਂ ਦੇ ਦੇਹਾਂਤ ਦਾ ਪਤਾ ਅੱਜ ਸਵੇਰੇ ਲੱਗਿਆ, ਜਿਸ ਤੋਂ ਬਾਅਦ ਸਾਹਿਤਕ ਅਤੇ ਕਲਾ ਦੇ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ। ਦੇਵ (ਜਿਨ੍ਹਾਂ ਦਾ ਜਨਮ 1947 ਵਿੱਚ ਹੋਇਆ) ਨੂੰ ਨਵੀਂ ਪੰਜਾਬੀ ਕਵਿਤਾ ਦੇ ਇੱਕ ਵਿਲੱਖਣ ਕਵੀ ਵਜੋਂ ਜਾਣਿਆ ਜਾਂਦਾ ਸੀ, ਜਿਨ੍ਹਾਂ ਨੇ ਆਪਣੀ ਕਾਵਿ-ਸ਼ੈਲੀ ਅਤੇ ਵਿਦਰੋਹੀ ਸੁਰ ਨਾਲ ਇੱਕ ਵੱਖਰੀ ਪਛਾਣ ਬਣਾਈ। ਉਹਨਾਂ ਨੇ ਚਿੱਤਰਕਾਰੀ ਦੇ ਖੇਤਰ ਵਿੱਚ ਵੀ ਅਮੂਰਤ ਕਲਾ ਰਾਹੀਂ ਅੰਤਰਰਾਸ਼ਟਰੀ ਪੱਧਰ 'ਤੇ ਆਪਣਾ ਲੋਹਾ ਮਨਵਾਇਆ।
ਉਹਨਾਂ ਦੇ ਅਕਾਲ ਚਲਾਣੇ 'ਤੇ ਸਮੂਹ ਸਾਹਿਤਕਾਰਾਂ, ਕਲਾਕਾਰਾਂ ਅਤੇ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।