ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸੁਖਵਿੰਦਰ ਸਿੰਘ ਬਿੰਦਰਾ ਦਾ ਸਨਮਾਨ
ਪਟਿਆਲਾ, 9 ਦਸੰਬਰ 2025: ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਅਤੇ ਸੀਨੀਅਰ ਮੈਨੇਜਮੈਂਟ ਵੱਲੋਂ ਪੰਜਾਬ ਦੇ ਨੌਜਵਾਨਾਂ ਲਈ ਕੰਮ ਕਰਨ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਨ ਲਈ ਹਮੇਸ਼ਾ ਕੋਸ਼ਿਸ ਕਰਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਬਿੰਦਰਾ ਨੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਅਤੇ ਸੀਨੀਅਰ ਮੈਨੇਜਮੈਂਟ ਦਾ ਵਿਸ਼ੇਸ਼ ਧੰਨਵਾਦ ਕੀਤਾ।
ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਅਤੇ ਸਮਾਜਿਕ ਨਿਆਂ ਮੰਤਰਾਲੇ ਦੇ ਮੰਤਰੀ ਵਰਿੰਦਰ ਕੁਮਾਰ ਮਿਲ ਕੇ ਨੌਜਵਾਨਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ ਅਤੇ ਨੌਜਵਾਨਾਂ ਦੀ ਭਲਾਈ, ਵਿਕਾਸ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਹਾਲ 'ਚ ਹੀ ਅੰਮ੍ਰਿਤਸਰ 'ਚ ਰਾਸ਼ਟਰੀ ਪੱਧਰ ਦੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਇੱਕ ਰੈਲੀ ਕੀਤੀ ਗਈ ਸੀ ਜਿਸ 'ਚ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ , ਬੀਐੱਸਐੱਫ ਕਰਮਚਾਰੀਆਂ, ਸਵੈ-ਸਹਾਇਤਾ ਸਮੂਹਾਂ, ਅਧਿਆਤਮਕ ਸੰਗਠਨਾਂ, ਯੁਵਾ ਕਲੱਬਾਂ ਅਤੇ ਗੈਰ-ਸਰਕਾਰੀ ਸੰਗਠਨਾਂ ਨੇ ਵੱਡੀ ਗਿਣਤੀ 'ਚ ਸ਼ਿਰਕਤ ਕੀਤੀ ਸੀ।
ਇਸ ਰੈਲੀ ਨੇ ਨਸ਼ਾ ਮੁਕਤ ਭਾਰਤ ਅਭਿਆਨ ਦੀ ਦੇਸ਼ ਵਿਆਪੀ ਮੁਹਿੰਮ ਨੂੰ ਹੋਰ ਮਜ਼ਬੂਤੀ ਦਿੱਤੀ। ਨਸ਼ਾ ਪੂਰੇ ਪਰਿਵਾਰ ਦੀ ਜ਼ਿੰਦਗੀ ਬਰਬਾਦ ਕਰ ਦਿੰਦਾ ਹੈ। ਇਹ ਨਸ਼ਾ ਮੁਕਤ ਭਾਰਤ ਅਭਿਆਨ ਨੌਜਵਾਨਾਂ ਨੂੰ ਅੱਗੇ ਵਧਣ ਦਾ ਮੌਕਾ ਦੇ ਰਿਹਾ ਹੈ ਅਤੇ ਨਸ਼ਾ ਖਤਮ ਕਰਕੇ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮੁੜ ਵਸੇਬਾ ਨਸ਼ਾ ਪੀੜ੍ਹਤ ਅਤੇ ਨਸ਼ਾ ਮੁਕਤੀ ਦੇ ਖ਼ੇਤਰ ਸ਼ਾਨਦਾਰ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ।
ਅੰਤ 'ਚ ਬਿੰਦਰਾ ਨੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੈਬਨਿਟ ਮੰਤਰੀ ਡਾ. ਵਰਿੰਦਰ ਕੁਮਾਰ ਦਾ ਉਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦੀ ਮੁਹਿੰਮ ਲਈ ਧੰਨਵਾਦ ਕੀਤਾ।