ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ ਮੁਕਾਬਲੇ ਕਰਵਾਏ
ਰੋਹਿਤ ਗੁਪਤਾ
ਗੁਰਦਾਸਪੁਰ,11 ਦਸੰਬਰ
ਡਿਪਟੀ ਕਮਿਸ਼ਨਰ ਗੁਰਦਾਸਪੁਰ ਸ਼੍ਰੀ ਆਦਿਤਿਆ ਉੱਪਲ ਦੀ ਅਗਵਾਈ ਹੇਠ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਮਰਪਿਤ ਬਾਲ ਭਲਾਈ ਕੌਂਸਲ ਵੱਲੋਂ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲੇ ਐਸ ਐਸ ਐਮ ਕਾਲਜ, ਦੀਨਾਨਗਰ ਵਿੱਚ ਕਰਵਾਏ ਗਏ।
ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਪ੍ਰਿੰਸੀਪਲ ਸ਼੍ਰੀ ਆਰ.ਕੇ. ਤੁਲੀ ਨੇ ਕੀਤੀ, ਜਦਕਿ ਰੋਮੈਸ਼ ਮਹਾਜਨ (ਰਾਸ਼ਟਰੀ ਐਵਾਰਡੀ), ਆਨਰੇਰੀ ਸੈਕ੍ਰੇਟਰੀ, ਜ਼ਿਲ੍ਹਾ ਬਾਲ ਭਲਾਈ ਕੌਂਸਲ ਗੁਰਦਾਸਪੁਰ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਪਰੋਗਰਾਮ ਨੋਡਲ ਅਫ਼ਸਰ ਪਰਮਿੰਦਰ ਸਿੰਘ ਸੈਣੀ, ਜਿਲ੍ਹਾ ਗਾਈਡੈਂਸ ਕਾਊਂਸਲਰ ਅਤੇ ਜ਼ਿਲ੍ਹਾ ਬਾਲ ਭਲਾਈ ਕੌਂਸਲ ਕੋਆਰਡੀਨੇਟਰ ਬਖ਼ਸ਼ੀ ਰਾਜ ਦੀਆਂ ਅਥਕ ਕੋਸ਼ਿਸ਼ਾਂ ਨਾਲ ਜ਼ਿਲ੍ਹੇ ਭਰ ਤੋਂ ਲਗਭਗ 150 ਵਿਦਿਆਰਥੀਆਂ ਨੇ ਸਕਿੱਟ, ਸ਼ਬਦ/ਭਜਨ, ਪੋਸਟਰ ਮੇਕਿੰਗ ਅਤੇ ਡਿਕਲਮੇਸ਼ਨ ਮੁਕਾਬਲਿਆਂ ਵਿੱਚ ਉਤਸ਼ਾਹਪੂਰਵਕ ਭਾਗ ਲਿਆ।
ਇਹਨਾਂ ਮੁਕਾਬਲਿਆਂ ਵਿੱਚ,
ਸਕਿੱਟ ਮੁਕਾਬਲਾ: ਗਵਰਨਮੈਂਟ ਸੀਨੀਅਰ ਸਕੈਂਡਰੀ ਸਕੂਲ, ਦੀਨਾਨਗਰ – ਪਹਿਲਾ ਸਥਾਨ, ਸ਼ਬਦ/ਭਜਨ ਮੁਕਾਬਲਾ: ਗਵਰਨਮੈਂਟ ਸੀਨੀਅਰ ਸਕੈਂਡਰੀ ਸਕੂਲ, ਦਿਆਲਗੜ੍ਹ – ਪਹਿਲਾ ਸਥਾਨ, ਡਿਕਲਮੇਸ਼ਨ ਮੁਕਾਬਲੇ ਵਿੱਚ ਗਵਰਨਮੈਂਟ ਸੀਨੀਅਰ ਸਕੈਂਡਰੀ ਸਕੂਲ ਦੀ ਮਾਨਸੀ ਪਹਿਲੇ ਸਥਾਨ ਤੇ ਰਹੀ, ਪੋਸਟਰ ਮੇਕਿੰਗ ਮੁਕਾਬਲੇ ਵਿੱਚ,ਪਾਰਸ ਕੁਮਾਰੀ, ਗਵਰਨਮੈਂਟ ਸੀਨੀਅਰ ਸਕੈਂਡਰੀ ਸਕੂਲ, ਪੰਡੋਰੀ ਪਹਿਲੇ ਸਥਾਨ ਤੇ ਰਹੀ
ਜ਼ਿਲ੍ਹਾ ਪੱਧਰ 'ਤੇ ਜੇਤੂ ਬਣੇ ਇਹ ਵਿਦਿਆਰਥੀ ਹੁਣ ਚਾਈਲਡ ਵੈਲਫੇਅਰ ਕੌਂਸਲ ਪੰਜਾਬ ਵੱਲੋਂ 12 ਦਸੰਬਰ 2025 ਨੂੰ ਲੁਧਿਆਣਾ ਵਿੱਚ ਆਯੋਜਿਤ ਹੋਣ ਵਾਲੇ ਰਾਜ ਪੱਧਰੀ ਵੀਰ ਬਾਲ ਦਿਵਸ ਮੁਕਾਬਲਿਆਂ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ ।ਇਹ ਰਾਜ ਪੱਧਰੀ ਸਮਾਗਮ ਪੰਜਾਬ ਦੇ ਮਾਣਯੋਗ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਉਦਘਾਟਨ ਕੀਤਾ ਜਾਵੇਗਾ।
ਇਹਨਾਂ ਮੁਕਾਬਲਿਆਂ ਨੂੰ ਸਫਲਤਾਪੂਰਵਕ ਕਰਵਾਉਣ ਵਿੱਚ ਸ਼੍ਰੀ ਮੁਕੇਸ਼ ਵਰਮਾ (ਨੋਡਲ ਅਫ਼ਸਰ), ਪ੍ਰੋਫੈਸਰ ਗ੍ਰੋਵਰ, ਸੁਧੀਰ ਰੰਗੋਤਰਾ, ਹਰਪਿਤ ਭੱਲਾ, ਮੈਡਮ ਦਲਜੀਤ ਕੌਰ, ਮੈਡਮ ਕਮਲਜੀਤ ਕੌਰ, ਮੈਡਮ ਦੀਪਕਾ, ਗੁਰਪ੍ਰੀਤ ਸਿੰਘ ਅਤੇ ਰਾਘਵ ਦਾ ਵਿਸ਼ੇਸ਼ ਯੋਗਦਾਨ ਰਿਹਾ, ਜਿਸ ਲਈ ਪੂਰਾ ਆਯੋਜਕ ਮੰਡਲ ਹਿਰਦੇ ਤੋਂ ਧੰਨਵਾਦ ਕਰਦਾ ਹੈ।
ਆਯੋਜਕ ਟੀਮ ਵੱਲੋਂ ਸਾਰੇ ਜੇਤੂ ਵਿਦਿਆਰਥੀਆਂ ਨੂੰ ਦਿਲੋਂ ਵਧਾਈਆਂ ਅਤੇ ਰਾਜ ਪੱਧਰ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ ਹਨ।