Punjab ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ; ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 15 ਦਸੰਬਰ: ਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ (School Education Department) ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ (Winter Holidays) ਦਾ ਐਲਾਨ ਕਰ ਦਿੱਤਾ ਹੈ। ਸਿੱਖਿਆ ਵਿਭਾਗ ਨੇ ਸੋਮਵਾਰ ਨੂੰ ਇਸ ਸਬੰਧ ਵਿੱਚ ਇੱਕ ਅਧਿਕਾਰਤ ਨੋਟੀਫਿਕੇਸ਼ਨ (Official Notification) ਜਾਰੀ ਕਰ ਦਿੱਤਾ ਹੈ, ਜਿਸ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੱਡੀ ਰਾਹਤ ਮਿਲੀ ਹੈ।
ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸੂਬੇ ਵਿੱਚ 24 ਦਸੰਬਰ 2025 ਤੋਂ ਲੈ ਕੇ 31 ਦਸੰਬਰ 2025 ਤੱਕ ਸਕੂਲਾਂ ਵਿੱਚ ਛੁੱਟੀਆਂ ਰਹਿਣਗੀਆਂ। ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਦੋਵੇਂ ਤਾਰੀਖਾਂ (24 ਅਤੇ 31 ਦਸੰਬਰ) ਵੀ ਛੁੱਟੀਆਂ ਵਿੱਚ ਸ਼ਾਮਲ ਰਹਿਣਗੀਆਂ। ਯਾਨੀ, ਨਵਾਂ ਸਾਲ ਸ਼ੁਰੂ ਹੋਣ 'ਤੇ ਹੀ ਹੁਣ ਸਕੂਲ ਦੁਬਾਰਾ ਖੁੱਲ੍ਹਣਗੇ। ਇਹ ਫੈਸਲਾ ਬੱਚਿਆਂ ਨੂੰ ਭਾਰੀ ਠੰਢ ਤੋਂ ਬਚਾਉਣ ਲਈ ਲਿਆ ਗਿਆ ਹੈ।
ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ 'ਤੇ ਹੁਕਮ ਲਾਗੂ
ਸਕੂਲ ਸਿੱਖਿਆ ਵਿਭਾਗ ਦੀ ਸਕੱਤਰ, ਆਈਏਐਸ ਅਨਿੰਦਿਤਾ ਮਿੱਤਰਾ (IAS Anindita Mitra) ਦੇ ਦਸਤਖਤਾਂ ਹੇਠ ਜਾਰੀ ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਹੁਕਮ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ 'ਤੇ ਸਮਾਨ ਰੂਪ ਵਿੱਚ ਲਾਗੂ ਹੋਵੇਗਾ। ਸਾਰੇ ਸਕੂਲ ਪ੍ਰਬੰਧਕਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
