ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਸ਼ਹੀਦੀ ਜੋੜ ਮੇਲ ਨੂੰ ਲੈ ਕੇ ਜਥੇਦਾਰ ਲੱਖੇਵਾਲ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ
ਮਨਪ੍ਰੀਤ ਸਿੰਘ
ਰੂਪਨਗਰ 15 ਦਸੰਬਰ,
ਧੰਨ ਧੰਨ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਹਰ ਸਾਲ ਮਨਾਏ ਜਾਂਦੇ ਸ਼ਹੀਦੀ ਜੋੜ ਮੇਲ ਨੂੰ ਲੈ ਕੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਸਲਾਨਾ ਸ਼ਹੀਦੀ ਜੋੜ ਮੇਲ 16 ਦਸੰਬਰ ਤੋਂ 18 ਦਸੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ ਅਤੇ ਗੁਰਦੁਆਰਾ ਸ੍ਰੀ ਪੱਠਾ ਸਾਹਿਬ ਦੇ ਮੈਨੇਜਰ ਜਸਬੀਰ ਸਿੰਘ ਕੁੰਗਰਾਲੀ ਸਿੱਖਾਂ ਨੇ ਦੱਸਿਆ ਕਿ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਸਮੁੱਚੇ ਪ੍ਰਬੰਧ ਕੀਤੇ ਗਏ ਹਨ ਉਹਨਾਂ ਦੱਸਿਆ ਕਿ 16 ਦਸੰਬਰ ਨੂੰ ਗੁਰਦੁਆਰਾ ਗੁਰੂਗੜ ਸਾਹਿਬ ਸਦਾ ਵਾਰਤ ਤੋਂ ਸਵੇਰੇ 8 ਵਜੇ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਲਈ ਰਵਾਨਾ ਹੋਵੇਗਾ। ਨਗਰ ਕੀਰਤਨ ਦੁਪਹਿਰ ਬਾਅਦ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਪਹੁੰਚੇਗਾ ਅਤੇ ਸ਼ਹੀਦੀ ਜੋੜ ਮੇਲ ਦੀ ਆਰੰਭਤਾ ਹੋ ਜਾਵੇਗੀ। ਗੁਰਦੁਆਰਾ ਸ੍ਰੀ ਜਥੇਦਾਰ ਲੱਖੇਵਾਲ ਨਹੀਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਲਈ ਹਰ ਤਰ੍ਹਾਂ ਦਾ ਪ੍ਰਬੰਧ ਕੀਤਾ ਗਿਆ ਹੈ ਉਹਨਾਂ ਦੱਸਿਆ ਕਿ ਸੰਗਤਾਂ ਲਈ ਰਿਹਾਇਸ਼ ਜੋੜਾ ਘਰ ਗਠੜੀ, ਸਾਈਕਲ ਤੇ ਮੋਟਰਸਾਈਕਲ ਸਟੈਂਡ, ਮੈਡੀਕਲ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ 16 ਦਸੰਬਰ ਨੂੰ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਜਿਨਾਂ ਦੇ ਭੋਗ 18 ਦਸੰਬਰ ਨੂੰ ਪਾਏ ਜਾਣਗੇ। ਉਹਨਾਂ ਦੱਸਿਆ ਕਿ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਮੌਕੇ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਜਥਿਆਂ ਵੱਲੋਂ ਸੰਗਤਾਂ ਨੂੰ ਸ਼ਹੀਦੀ ਸਾਕੇ ਬਾਰੇ ਦੱਸਿਆ ਜਾਵੇਗਾ ਅਤੇ ਸਿੱਖ ਇਤਿਹਾਸ ਨਾਲ ਜੋੜਿਆ ਜਾਵੇਗਾ। ਜਥੇਦਾਰ ਲੱਖੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਬੀਰ ਸਿੰਘ ਘੁੰਗਰਾਲੀ ਸਿੱਖਾਂ ,ਕਥਾ ਵਾਚਕ ਗਿਆਨੀ ਪਵਿੱਤਰ ਸਿੰਘ, ਮੀਤ ਮੈਨੇਜਰ ਹਰਮੰਦਰ ਸਿੰਘ, ਖਜਾਨਚੀ ਗੁਰਮੀਤ ਸਿੰਘ, ਸਟੋਰ ਕੀਪਰ ਬਲਜੀਤ ਸਿੰਘ ਆਦਿ ਹਾਜ਼ਰ ਸਨ।