Punjab Breaking: ਕਬੱਡੀ ਮੈਚ ਦੌਰਾਨ ਨੌਜਵਾਨ ਨੂੰ ਮਾਰੀਆਂ ਗੋਲੀਆਂ
ਚੰਡੀਗੜ੍ਹ, 15 ਦਸੰਬਰ 2025- ਮੋਹਾਲੀ ਦੇ ਸੋਹਾਣਾ ਵਿੱਚ ਅੱਜ ਉਸ ਵੇਲੇ ਹਫੜਾ-ਦਫੜੀ ਮੱਚ ਗਈ ਜਦੋਂ ਚੱਲ ਰਹੇ ਕਬੱਡੀ ਮੈਚ ਦੇ ਦੌਰਾਨ ਗੋਲੀਆਂ ਚੱਲ ਗਈਆਂ। ਇਸ ਦੌਰਾਨ ਇੱਕ ਨੌਜਵਾਨ ਨੂੰ ਬਲੈਰੋ ਅਤੇ ਬਾਈਕ 'ਤੇ ਸਵਾਰ ਹੋ ਕੇ ਆਏ ਬਦਮਾਸ਼ਾਂ ਨੇ ਗੋਲੀਆਂ ਮਾਰ ਦਿੱਤੀਆਂ। ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਿਸ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਇਹ ਵੀ ਹੈ ਕਿ ਪ੍ਰਸਿੱਧ ਗਾਇਕ ਮਨਕੀਰਤ ਔਲਖ ਨੇ ਵੀ ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣਾ ਸੀ। ਖ਼ਬਰ ਲਿਖੇ ਜਾਣ ਤੱਕ ਪੁਲਿਸ ਮੌਕੇ 'ਤੇ ਪਹੁੰਚ ਗਈ ਸੀ।