ਰਾਣਾ ਬਲਾਚੌਰੀਆ ਕਤਲਕਾਂਡ : ਪੁਲਿਸ ਵੱਲੋਂ ਇੱਕ ਬਦਮਾਸ਼ ਦਾ ਐਨਕਾਊਂਟਰ
ਬਾਬੂਸ਼ਾਹੀ ਬਿਊਰੋ
ਮੋਹਾਲੀ/ਚੰਡੀਗੜ੍ਹ, 17 ਦਸੰਬਰ : ਰਾਣਾ ਬਲਾਚੌਰੀਆ ਕਤਲਕਾਂਡ (Rana Balachauria Murder Case) ਵਿੱਚ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ। ਦੱਸ ਦੇਈਏ ਕਿ ਅੱਜ ਐਸ.ਏ.ਐਸ. ਨਗਰ ਪੁਲਿਸ (SAS Nagar Police) ਨੇ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਦੇ ਰਹਿਣ ਵਾਲੇ ਮੁਲਜ਼ਮ ਹਰਪਿੰਦਰ ਉਰਫ਼ ਮਿੱਡੂ ਨੂੰ ਇਸ ਮਾਮਲੇ ਵਿੱਚ ਇੱਕ ਮੁਕਾਬਲੇ ਦੌਰਾਨ ਗ੍ਰਿਫਤਾਰ ਕਰ ਲਿਆ ਹੈ।
ਇਸ ਆਪ੍ਰੇਸ਼ਨ ਦੌਰਾਨ ਪੁਲਿਸ ਅਤੇ ਮੁਲਜ਼ਮ ਵਿਚਾਲੇ ਫਾਇਰਿੰਗ ਹੋਈ, ਜਿਸ ਵਿੱਚ ਮੁਲਜ਼ਮ ਮਿੱਡੂ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਹੈ। ਉਸਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉੱਥੇ ਹੀ, ਮੁਲਜ਼ਮ ਦਾ ਪਿੱਛਾ ਕਰਦੇ ਸਮੇਂ ਪੁਲਿਸ ਟੀਮ ਦੇ ਦੋ ਜਵਾਨ ਵੀ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਮੈਡੀਕਲ ਇਲਾਜ ਚੱਲ ਰਿਹਾ ਹੈ।
ਪੰਜਾਬ ਪੁਲਿਸ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਪੰਜਾਬ ਪੁਲਿਸ ਨੇ ਆਪਣੇ ਅਧਿਕਾਰਤ 'ਐਕਸ' (X) ਹੈਂਡਲ (ਟਵੀਟ) ਰਾਹੀਂ ਇਸ ਕਾਰਵਾਈ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫੜਿਆ ਗਿਆ ਮੁਲਜ਼ਮ ਹਰਪਿੰਦਰ ਮਿੱਡੂ ਇੱਕ ਪੁਰਾਣਾ ਅਪਰਾਧੀ ਹੈ। ਉਸਦਾ ਗੰਭੀਰ ਅਪਰਾਧਿਕ ਰਿਕਾਰਡ ਰਿਹਾ ਹੈ ਅਤੇ ਉਹ ਪਹਿਲਾਂ ਵੀ ਕਈ ਸੰਗੀਨ ਅਪਰਾਧਾਂ ਵਿੱਚ ਸ਼ਾਮਲ ਰਿਹਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ।
In a major breakthrough, @sasnagarpolice apprehends Harpinder @ Middu, a resident of Naushehra Pannuan, Tarn Taran, in connection with the recent murder of Kanwar Digvijay Singh @ Rana Balachauria in Mohali. The accused was apprehended following an exchange of fire with the…
— Punjab Police India (@PunjabPoliceInd) December 17, 2025