ਰਘਬੀਰ ਸਿੰਘ ਮਲਕਪੁਰ ਵੱਲੋਂ ਵੋਟਰਾਂ ਤੇ ਢਿੱਲੋਂ ਦਾ ਵਿਸ਼ੇਸ਼ ਧੰਨਵਾਦ
ਵਿਕਾਸ ਕਾਰਜਾਂ ਲਈ ਕੰਮ ਕਰਨ ਦਾ ਲਿਆ ਅਹਿਦ
ਮਲਕੀਤ ਸਿੰਘ ਮਲਕਪੁਰ
ਲਾਲੜੂ 20 ਦਸੰਬਰ 2025: ਮਲਕਪੁਰ ਜੋਨ ਤੋਂ ਕਾਂਗਰਸ ਦੇ ਉਮੀਦਵਾਰ ਰਘਬੀਰ ਸਿੰਘ ਮਲਕਪੁਰ ਦੇ ਬਲਾਕ ਸੰਮਤੀ ਚੋਣ ਵਿੱਚ ਜਿੱਤ ਪ੍ਰਾਪਤ ਕਰਨ ਨਾਲ ਜਿੱਥੇ ਕਾਂਗਰਸੀ ਖੇਮੇ ਵਿੱਚ ਖੁਸ਼ੀ ਦੀ ਲਹਿਰ ਹੈ, ਉੱਥੇ ਹੀ ਪਿੰਡ ਵਾਸੀ ਵੀ ਬਹੁਤ ਖੁਸ਼ ਹਨ। ਆਪਣੀ ਜਿੱਤ ਉਪਰੰਤ ਰਘੁਬੀਰ ਸਿੰਘ ਮਲਕਪੁਰ ਨੇ ਦੱਸਿਆ ਕਿ ਉਨ੍ਹਾਂ ਨੂੰ ਦੀਪਇੰਦਰ ਸਿੰਘ ਢਿੱਲੋਂ ਵੱਲੋਂ ਮਲਕਪੁਰ ਜੋ਼ਨ ਤੋਂ ਬਲਾਕ ਸੰਮਤੀ ਚੋਣ ਲਈ ਚੁਣਿਆ ਗਿਆ ਸੀ, ਜਿਨ੍ਹਾਂ ਦੇ ਯੋਗ ਅਗਵਾਈ ਅਤੇ ਯਤਨਾਂ ਸਦਕਾ ਉਨ੍ਹਾਂ ਦੀ ਜਿੱਤ ਹੋਈ ਹੈ। ਰਘਬੀਰ ਸਿੰਘ ਨੇ ਆਪ ਦੇ ਉਮੀਦਵਾਰ ਨੂੰ 157 ਵੋਟਾਂ ਨਾਲ ਹਰਾ ਕੇ ਚੋਣ ਜਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸੀ ਪਾਰਟੀ ਨਾਲ ਖੜ੍ਹੇ ਹਨ ਅਤੇ ਹਲਕਾ ਡੇਰਾਬੱਸੀ ਦੇ ਕਾਂਗਰਸ ਦੇ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਮਲਕਪੁਰ ਜੋਨ ਵਿੱਚ ਪੈਂਦੇ ਪਿੰਡ ਮਲਕਪੁਰ, ਜਾਸਤਨਾ ਕਲਾਂ, ਜਾਸਤਨਾ ਖੁਰਦ ਤੇ ਬੱਲੋਪੁਰ ਦੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦੇ ਹੱਕ ਵਿੱਚ ਵੋਟ ਪਾ ਕੇ ਕਾਂਗਰਸ ਪਾਰਟੀ ਨੂੰ ਮਜ਼ਬੂਤੀ ਦਿੱਤੀ ਹੈ ਅਤੇ ਉਹ ਉਨ੍ਹਾਂ ਦੇ ਹਮੇਸਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਦੀਪਇੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਆਈ ਖੜ੍ਹੋਤ ਨੂੰ ਤੋੜਨ ਲਈ ਅੱਗੇ ਆਉਣਗੇ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲ ਸਕਣ ਅਤੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਪਹਿਲ ਦੇ ਅਧਾਰ ਉੱਤੇ ਪਿੰਡਾਂ ਦੇ ਵਿੱਚ ਵਿਕਾਸ ਕਾਰਜ ਕਰਵਾਏ ਜਾਣ।