328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦੇ 16 ਸਾਬਕਾ ਮੁਲਾਜ਼ਮਾਂ ਨੂੰ ਝਟਕਾ, ਅਦਾਲਤ ਨੇ ਜ਼ਮਾਨਤਾਂ ਕੀਤੀਆਂ ਰੱਦ
ਅੰਮ੍ਰਿਤਸਰ 20 ਦਸੰਬਰ 2025: ਕਥਿਤ ਤੌਰ ਤੇ ਗਾਇਬ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਨਾਮਜ਼ਦ SGPC ਦੇ 16 ਸਾਬਕਾ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਅਦਾਲਤ ਵੱਲੋਂ ਵੱਡਾ ਝਟਕਾ ਲੱਗਾ ਹੈ। ਅੰਮ੍ਰਿਤਸਰ ਦੀ ਅਦਾਲਤ ਨੇ ਇਨ੍ਹਾਂ ਸਾਰੀਆਂ ਜ਼ਮਾਨਤ ਅਰਜ਼ੀਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਖਾਰਜ ਕਰ ਦਿੱਤਾ ਹੈ।
ਸਾਲ 2020 ਵਿੱਚ ਸ਼੍ਰੋਮਣੀ ਕਮੇਟੀ ਦੇ ਰਿਕਾਰਡ ਵਿੱਚੋਂ 328 ਪਾਵਨ ਸਰੂਪਾਂ ਦੇ ਘੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਪੁਲਿਸ ਵੱਲੋਂ ਪਿਛਲੇ ਦਿਨੀਂ 16 ਸਾਬਕਾ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਖ਼ਿਲਾਫ਼ FIR ਦਰਜ ਕੀਤੀ ਗਈ ਸੀ। ਇਸ ਕੇਸ ਵਿੱਚ ਉਹ ਅਧਿਕਾਰੀ ਅਤੇ ਮੁਲਾਜ਼ਮ ਸ਼ਾਮਲ ਹਨ ਜੋ ਉਸ ਸਮੇਂ ਪਬਲੀਕੇਸ਼ਨ ਵਿਭਾਗ ਅਤੇ ਰਿਕਾਰਡ ਰੱਖਣ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਇਸ ਮਾਮਲੇ 'ਤੇ ਆਪਣਾ ਇਤਰਾਜ਼ ਜਤਾਇਆ ਸੀ। ਸ਼੍ਰੋਮਣੀ ਕਮੇਟੀ ਇਸ ਨੂੰ ਸਿੱਖ ਸੰਸਥਾ ਦੇ ਅੰਦਰੂਨੀ ਮਾਮਲਿਆਂ ਵਿੱਚ ਸਰਕਾਰੀ ਦਖਲਅੰਦਾਜ਼ੀ ਮੰਨਦੀ ਹੈ।