ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਅਤੇ ਦੁੱਧ ਦਾ ਲੰਗਰ
ਬੰਗਾ 24 ਦਸੰਬਰ 2025- ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੈਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਗਿਆ । ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਅਤੇ ਮੂਲ ਮੰਤਰ ਦਾ ਜਾਪ ਸੰਗਤੀ ਰੂਪ ਵਿਚ ਕੀਤਾ ਗਿਆ । ਉਪਰੰਤ ਗੁਰਦਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜੋਗਾ ਸਿੰਘ ਦੇ ਕੀਰਤਨੀ ਜਥੇ ਨੇ ਇਲਾਹੀ ਗੁਰਬਾਣੀ ਕੀਰਤਨ ਕੀਤਾ । ਗੁਰਮਤਿ ਸਮਾਗਮ ਵਿਚ ਡਾ.ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਟਰੱਸਟ ਨੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ, ਮਾਤਾ ਗੁਜਰੀ ਜੀ ਅਤੇ ਸਾਕਾ ਸਰਹਿੰਦ ਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕਰਦੇ ਹੋਏ ਸੰਗਤਾਂ ਨੂੰ ਸ਼ਹੀਦੀ ਦਿਹਾੜੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ । ਇਸ ਮੌਕੇ ਸੰਗਤਾਂ ਲਈ ਦੁੱਧ ਦਾ ਲੰਗਰ ਅਤੁੱਟ ਵਰਤਾਇਆ ਗਿਆ । ਇਸ ਸਮਾਗਮ ਦੌਰਾਨ ਸੀਨੀਅਰ ਟਰੱਸਟ ਮੈਂਬਰ ਦਰਸ਼ਨ ਸਿੰਘ ਮਾਹਿਲ, ਦਵਿੰਦਰ ਸਿੰਘ ਢਿੱਲੋਂ ਯੂ ਐਸ ਏ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾ. ਪਰਮਿੰਦਰ ਸਿੰਘ ਵਾਰੀਆ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਭਾਈ ਮਨਜੀਤ ਸਿੰਘ ਹੈੱਡ ਗ੍ਰੰਥੀ, ਗਿਆਨੀ ਬਲਜੀਤ ਸਿੰਘ ਢਾਹਾਂ, ਸੁਰਜੀਤ ਸਿੰਘ ਜਗਤਪੁਰ, ਜਸਬੀਰ ਸਿੰਘ ਮਜਾਰੀ, ਰਣਜੀਤ ਸਿੰਘ ਮਾਨ, ਜੋਗਾ ਰਾਮ ਤੋਂ ਇਲਾਵਾ ਟਰੱਸਟ ਦੀਆਂ ਸੰਸਥਾਵਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਟਰੱਸਟ ਦਾ ਸਮੂਹ ਸਟਾਫ਼ ਅਤੇ ਸਮੂਹ ਨਰਸਿੰਗ ਵਿਦਿਆਰਥੀ ਵੀ ਹਾਜ਼ਰ ਸਨ ।