ਆਲ ਇੰਡੀਆ ਸੈਣੀ ਸਮਾਜ ਵਲੋਂ ਰੂਪਨਗਰ ਦੇ ਨਵੇਂ ਡਵੀਜ਼ਨਲ ਕਮਿਸ਼ਨਰ ਦਾ ਕੀਤਾ ਗਿਆ ਸਵਾਗਤ
ਮਨਪ੍ਰੀਤ ਸਿੰਘ
ਰੂਪਨਗਰ 25 ਦਸੰਬਰ ਰੂਪਨਗਰ ਦੇ ਨਵੇਂ ਡਵੀਜ਼ਨਲ ਕਮਿਸ਼ਨਰ ਮਨਵੇਸ਼ ਸਿੰਘ ਸਿੱਧੂ ਦਾ ਸਵਾਗਤ ਕੀਤਾ ਗਿਆ । ਇਸ ਮੌਕੇ ਆਲ ਇੰਡੀਆ ਸੈਣੀ ਸਮਾਜ ਪੰਜਾਬ ਦੇ ਮੀਤ ਪ੍ਰਧਾਨ ਅਜਮੇਰ ਸਿੰਘ ਕੋਟਲਾ ਨਿਹੰਗ ਨੇ ਨਵੇਂ ਡਵੀਜ਼ਨਲ ਕਮਿਸ਼ਨਰ ਮਨਵੇਸ਼ ਸਿੰਘ ਸਿੱਧੂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਆਲ ਇੰਡੀਆ ਸੈਣੀ ਸਮਾਜ ਪੰਜਾਬ ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਆਲ ਇੰਡੀਆ ਸੈਣੀ ਸਮਾਜ ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੇ ਮੀਤ ਪ੍ਰਧਾਨ ਲਖਵੀਰ ਸਿੰਘ ਖੁਆਸਪੁਰ, ਗੁਰਦੀਪ ਸਿੰਘ ਸੈਣੀ ਮੋਹਾਲੀ ਮੌਜੂਦ ਸਨ।