ਡਾ. ਮਨਦੀਪ ਸਿੰਘ ਨੂੰ ਕੀਤਾ ਗਿਆ ਸਨਮਾਨਿਤ
ਪਟਿਆਲਾ , 26 ਦਸੰਬਰ 2025 : ਭਾਸ਼ਾ ਵਿਭਾਗ ਪਟਿਆਲਾ ਵਿਖੇ ਸ਼ੁਭਕਰਮਨ ਫਾਉਂਡੇਸ਼ਨ ਵੱਲੋਂ ਉਮੰਗ ਅਤੇ ਤਰੰਗ ਸਿਰਲੇਖ ਹੇਠ ਪੇਂਟਿੰਗ ਅਤੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ ਅਤੇ ਉਸ ਦਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਬਾਲ ਸਾਹਿਤ ਦੇ ਪ੍ਰਸਿੱਧ ਕਵੀ ਡਾਕਟਰ ਦਰਸ਼ਨ ਸਿੰਘ ਆਸ਼ਟ ਅਤੇ ਉਨਾਂ ਦੀ ਪਤਨੀ ਡਾਕਟਰ ਰਾਜਵੰਤ ਕੌਰ ਸੈਨਟ ਮੈਂਬਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਡਾ. ਮਨਦੀਪ ਸਿੰਘ (ਪੰਜਾਬੀ ਮਾਸਟਰ, ਸ.ਹ.ਸ. ਚੌਰਾ, ਪਟਿਆਲਾ) ਨੂੰ ਸਨਮਾਨਿਤ ਕੀਤਾ ਗਿਆ। ਡਾ. ਮਨਦੀਪ ਸਿੰਘ ਨੇ ਉਹਨਾਂ ਨੂੰ ਇਹ ਸਨਮਾਨ ਦੇਣ ਲਈ ਸਭ ਦਾ ਧੰਨਵਾਦ ਕੀਤਾ।