ਸੁਲਤਾਨਪੁਰ ਲੋਧੀ ਚ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ
*ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ*
*ਸ਼ਹੀਦਾਂ ਤੋਂ ਉਹਨਾਂ ਦੇ ਪਾਏ ਪੂਰਨਿਆਂ ਉੱਤੇ ਸਾਨੂੰ ਸੇਧ ਲੈਣੀ ਚਾਹੀਦੀ ਹੈ*
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 26 ਦਸੰਬਰ 2025
ਅੱਜ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਦੇ ਮੌਕੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵੱਲੋਂ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਤੇ ਟਰੱਸਟ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਤੇ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼ਹੀਦ ਊਧਮ ਸਿੰਘ ਦੇ ਬੁੱਤ ’ਤੇ ਫੁੱਲ ਅਰਪਿਤ ਕੀਤੇ ਗਏ ਅਤੇ ਉਨ੍ਹਾਂ ਨੂੰ ਯਾਦ ਕੀਤਾ ਗਿਆ।
ਇਸ ਮੌਕੇ ’ਤੇ ਸ਼ਹੀਦ ਊਧਮ ਸਿੰਘ ਟਰਸਟ ਦੇ ਚੇਅਰਮੈਨ ਪ੍ਰੋ. ਚਰਨ ਸਿੰਘ ਦੀ ਦੇਖਰੇਖ ਹੇਠ ਮਨਾਇਆ ਗਿਆ
ਇਸ ਮੌਕੇ ਟਰੱਸਟ ਦੇ ਸਕੱਤਰ ਐਡਵੋਕੇਟ ਰਜਿੰਦਰ ਸਿੰਘ ਰਾਣਾ ਅਤੇ ਡਾਕਟਰ ਬਲਜੀਤ ਕੌਰ ਅਤੇ ਹੋਰ ਆਗੂਆਂ ਨੇ ਕਿਹਾ ਕਿ ਮੁਲਕ ਦੀ ਆਜ਼ਾਦੀ ਲਈ ਦਿੱਤੀ ਬੇਮਿਆਲ ਕੁਰਬਾਨੀ ਭਵਿੱਖ ਦੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਰਹੇਗੀ।
ਉਹਨਾਂ ਨੇ ਵੀ ਵੱਡੀ ਗਿਣਤੀ ਚ ਆਪਣੇ ਸਾਥੀਆਂ ਸਮੇਤ ਪਹੁੰਚ ਕੇ ਸ਼ਹੀਦ ਦੇ ਬੁੱਤ ਤੇ ਫੁੱਲ ਮਾਲਾਵਾਂ ਪਹਿਨਾਕੇ ਸ਼ਰਧਾਂਜਲੀ ਭੇਂਟ ਕੀਤੀ ਅਤੇ ਕਿਹਾ ਕਿ ਸ਼ਹੀਦ ਦੀ ਕੁਰਬਾਨੀ ਸਦਕਾ ਆਜ਼ਾਦੀ ਦਾ ਸੰਗਰਾਮ ਸਿਖਰਾਂ ’ਤੇ ਪਹੁੰਚ ਸਕਿਆ ਹੈ।
ਸ਼ਹੀਦ ਦੇ ਜੀਵਨ ਸੰਘਰਸ਼ ਬਾਰੇ ਚਾਨਣਾ ਪਾਇਆ ਅਤੇ ਸ਼ਹੀਦ ਦੇ ਬੁੱਤ ’ਤੇ ਫੁੱਲਾਂ ਦੇ ਹਾਰ ਪਾਉਂਦਿਆਂ ‘ਸ਼ਹੀਦ ਊਧਮ ਸਿੰਘ ਅਮਰ ਰਹੇ’, ‘ਇਨਕਲਾਬ ਜ਼ਿੰਦਾਬਾਦ' ਦੇ ਨਾਅਰੇ ਵੀ ਬੁਲੰਦ ਕੀਤੇ। ਇਸ ਮੌਕੇ ਸੱਜਣ ਸਿੰਘ ਚੀਮਾ, ਨਰਿੰਦਰ ਸਿੰਘ ਖਿੰਡਾਂ, ਐਡਵੋਕੇਟ ਰਜਿੰਦਰ ਸਿੰਘ ਰਾਣਾ ਐਡਵੋਕੇਟ ਕੇਅਰ ਸਿੰਘ ਐਡਵੋਕੇਟ ਸਤਨਾਮ ਸਿੰਘ ਮੋਮੀ ਐਡਵੋਕੇਟ ਜਰਨੈਲ ਸਿੰਘ ਸੰਧਾ ਪ੍ਰਧਾਨ ਬਾਰ ਐਸੋਸੀਏਸ਼ਨ, ਐਡਵੋਕੇਟ ਜਸਪਾਲ ਸਿੰਘ ਧੰਜੂ ਸਾਬਕਾ ਚੇਅਰਮੈਨ, ਮੁਖਤਿਆਰ ਸਿੰਘ ਚੰਦੀ, ਡਾਕਟਰ ਸਵਰਨ ਸਿੰਘ, ਮਾਸਟਰ ਚਰਨ ਸਿੰਘ , ਮਾਸਟਰ ਸੁੱਚਾ ਸਿੰਘ ਮਿਰਜ਼ਾਪੁਰ, ਦੀਪਕ ਧੀਰ ਰਾਜੂ, ਅਸ਼ੋਕ ਮੋਗਲਾ, ਡਾਕਟਰ ਬਲਜੀਤ ਕੌਰ, ਰਾਜਵੀਰ ਸਿੰਘ ਰਾਜੂ, ਪ੍ਰੋ ਰੂਬਲ ਕਨੋਜੀਆ , ਜਰਨੈਲ ਸਿੰਘ ਡੋਗਰਾਂਵਾਲ, ਸੁਖਦੇਵ ਸਿੰਘ ਜੱਜ, ਸੁਖਦੇਵ ਸਿੰਘ ਨਾਨਕਪੁਰ, ਤੇਜਵੰਤ ਸਿੰਘ ਸਾਬਕਾ ਚੇਅਰਮੈਨ, ਕੁਲਵਿੰਦਰ ਕੰਵਲ ਆਦਿ ਹਾਜ਼ਰ ਸਨ।