ਤਰਨ ਤਾਰਨ: ਫਤਿਆਬਾਦ ਦੇ ਬਾਜ਼ਾਰ 'ਚ ਚਲਾਈਆਂ ਤਾਬੜਤੋੜ ਗੋਲੀਆਂ
ਬਲਜੀਤ ਸਿੰਘ
ਤਰਨ ਤਾਰਨ, 29 ਦਸੰਬਰ 2025
ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਫਤਿਆਬਾਦ ਦੇ ਬਾਜ਼ਾਰ ਵਿੱਚ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਚੋਪੜਾ ਖੇਤੀ ਸਟੋਰ 'ਤੇ ਅਣਪਛਾਤੇ ਵਿਅਕਤੀਆਂ ਨੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।
ਮੁੱਢਲੀ ਜਾਣਕਾਰੀ ਅਨੁਸਾਰ, ਇਹ ਹਮਲਾ ਦੁਕਾਨ ਦੇ ਮਾਲਕ ਵੱਲੋਂ ਕਥਿਤ ਤੌਰ 'ਤੇ ਫਿਰੌਤੀ ਨਾ ਦੇਣ ਕਾਰਨ ਕੀਤਾ ਗਿਆ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਣਪਛਾਤੇ ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਕਾਰਵਾਈ ਕਰ ਰਹੀ ਹੈ।