ਢਾਹਾਂ ਕਲੇਰਾਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਾਲ 2026 ਦੀ ਆਮਦ ਦੀ ਖੁਸ਼ੀ ਵਿਚ ਮਹਾਨ ਗੁਰਮਤਿ ਸਮਾਗਮ 1 ਜਨਵਰੀ ਦਿਨ ਵੀਰਵਾਰ ਨੂੰ
ਬੰਗਾ 30 ਦਸੰਬਰ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਾਲ 2026 ਦੀ ਆਮਦ ਦੀ ਖੁਸ਼ੀ ਵਿਚ ਮਹਾਨ ਗੁਰਮਤਿ ਸਮਾਗਮ ਪਹਿਲੀ ਜਨਵਰੀ 2026 ਦਿਨ ਵੀਰਵਾਰ ਨੂੰ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਜਾ ਰਿਹਾ ਹੈ । ਇਹ ਜਾਣਕਾਰੀ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮਾਗਮ ਦਾ ਬੈਨਰ ਜਾਰੀ ਕਰਨ ਮੌਕੇ ਦਿੱਤੀ । ਸ. ਢਾਹਾਂ ਨੇ ਦੱਸਿਆ ਕਿ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਾਲ 2026 ਦੀ ਆਮਦ ਦੀ ਖੁਸ਼ੀ ਵਿਚ ਮਹਾਨ ਗੁਰਮਤਿ ਸਮਾਗਮ 01 ਜਨਵਰੀ ਦਿਨ ਵੀਰਵਾਰ ਨੂੰ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਵੇਰੇ 10 ਵਜੇ ਤੋਂ 1 ਵਜੇ ਤੱਕ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ । ਜਿਸ ਵਿਚ ਪ੍ਰੰਥ ਪ੍ਰਸਿੱਧ ਕਥਾ ਵਾਚਕ ਡਾ. ਸਰਬਜੀਤ ਸਿੰਘ ਰੇਣਕਾ ਲੁਧਿਆਣਾ ਵਾਲੇ ਪੁੱਜ ਰਹੇ ਹਨ ਜੋ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਚਾਨਣਾ ਪਾਉਣਗੇ । ਇਸ ਸਮਾਗਮ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਰਾਜਾ ਸਾਹਿਬ ਮਜਾਰਾ ਤੋਂ ਇਲਾਵਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀ ਦੇ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ । ਸਮਾਗਮ ਵਿਚ ਗੁਰੂ ਕਾ ਲੰਗਰ ਅਤੁੱਟ ਵਰਤੇਗਾ । ਗੁਰਮਤਿ ਸਮਾਗਮ ਦੀ ਜਾਣਕਾਰੀ ਦੇਣ ਮੌਕੇ ਦਰਸ਼ਨ ਸਿੰਘ ਮਾਹਿਲ ਸੀਨੀਅਰ ਟਰੱਸਟ ਮੈਂਬਰ, ਸਤਨਾਮ ਸਿੰਘ ਲਾਦੀਆਂ, ਦਵਿੰਦਰ ਸਿੰਘ ਢਿੱਲੋਂ ਅਮਰੀਕਾ, ਨਵਿੰਦਰ ਸਿੰਘ ਢਿੱਲੋਂ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਸੰਨੀ ਮਜਾਰੀ, ਕਮਲਜੀਤ ਸਿੰਘ, ਜਸਵੰਤ ਸਿੰਘ, ਮਨਦੀਪ ਕੌਰ, ਡੋਗਰ ਸਿੰਘ ਅਤੇ ਜਤਿੰਦਰ ਸਿੰਘ ਵੀ ਹਾਜ਼ਰ ਸਨ ।