ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਨਸ਼ਿਆ ਤੋ ਦੂਰ ਰਹਿਣ ਬਾਰੇ ਕਰਵਾਇਆ ਜਾਗਰੂਕਤਾ ਸੈਮੀਨਾਰ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 30 ਦਸੰਬਰ,2025
ਮਾਣਯੋਗ ਕਾਰਜਕਾਰੀ ਚੇਅਰਮੈਨ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਮੈਬਰ ਸਕੱਤਰ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਜੀਆਂ ਦੇ ਪ੍ਰਾਪਤ ਦਿਸ਼ਾਂ ਨਿਰਦੇਸ਼ਾਂ ਤਹਿਤ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਅਤੇ ਸੀ.ਜੇ.ਐਮ -ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ. ਨਗਰ ਡਾ.ਅਮਨਦੀਪ ਜੀਆਂ ਦੀ ਅਗਵਾਈ ਹੇਠ ਜਿਲ੍ਹਾ ਸਹੀਦ ਭਗਤ ਸਿੰਘ ਨਗਰ ਵਿੱਚ ਇੱਕ ਵਿਸ਼ੇਸ਼ ਮੁਹਿੰਮ "ਯੂਥ ਅਗੇਂਸਟ ਡਰੱਗਜ਼" ਦੀ ਸ਼ੁਰੂ ਕੀਤੀ ਗਈ ਹੈ ਜੋ ਕਿ ਮਿਤੀ 06.12.2025 ਤੋਂ 06.01.2026 ਤੱਕ ਚੱਲੇ ਗਈ । ਇਸ ਦੇ ਸਬੰਧ ਵਿੱਚ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆ ਟੀਮਾ ਪਿੰਡ-ਪਿੰਡ, ਸਕੂਲ , ਕਾਲਜ, ਜ਼ੇਲ੍ਹਾ ਜਾ ਕੇ ਇਸ ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕਤ ਕੀਤਾ ਜਾ ਰਿਹਾ ਹੈ । ਇਸ ਮੁਹਿੰਮ ਤਹਿਤ ਮਿਤੀ 30.12.2025 ਨੂੰ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਜ਼ ਵਾਸਦੇਵ ਪ੍ਰਦੇਸੀ ਦੇਸ ਰਾਜ ਬਲੀ ਅਤੇ ਕਸ਼ਮੀਰ ਸਿੰਘ ਵੱਲੋ ਪਿੰਡ ਮਹਿੰਦੀਪੁਰ ਵਿਖੇ ਯੂਥ ਅਗੇਂਸਟ ਡਰੱਗਜ਼" ਮੁਹਿੰਮ ਤਹਿਤ ਨਸ਼ਿਆ ਦੇ ਮਾੜੇ ਪ੍ਰਭਾਵਾ ਬਾਰੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ ਅਤੇ ਇਸ ਮੌਕੇ ਪਿੰਡ ਵਾਸੀਆ ਅਤੇ ਨੌਜਵਾਨਾ ਨੇ ਨਸ਼ਿਆ ਤੋ ਦੂਰ ਰਹਿਣ ਸਬੰਧੀ ਸਹੁੰ ਵੀ ਚੁੱਕੀ ਗਈ । ਇਸ ਤੋਂ ਇਲਾਵਾ ਟੀਮ ਵੱਲੋ ਦੱਸਿਆ ਗਿਆ ਕਿ "ਯੂਥ ਅਗੇਂਸਟ ਡਰੱਗਜ਼" ਮੁਹਿੰਮ ਦਾ ਮੁੱਖ ਮੰਤਵ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਨਸ਼ਿਆ ਤੋ ਦੂਰ ਰਹਿਣ ਬਾਰੇ ਜਾਗਰੂਕਤ ਕਰਨਾ ਹੈ । ਇਸ ਤੋ ਇਲਾਵਾ ਕਿਹਾ ਕਿ ਨੌਜਵਾਨਾ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ ਤਾ ਅਤੇ ਸਿਹਤਮੰਦ ਜੀਵਨ ਜਿਊਣ ਲਈ ਖੇਡਾਂ ਨੂੰ ਪਿਆਰ ਕਰਨਾ ਚਾਹੀਦਾ ਨਾ ਕਿ ਨਸ਼ੇ ਨਾਲ ।