ਰਾਘਵ ਚੱਢਾ ਨੇ ਡਿਲੀਵਰੀ ਵਰਕਰਾਂ ਦੇ ਸਮਰਥਨ 'ਚ ਮਾਰਿਆ ਹਾਅ ਦਾ ਨਾਅਰਾ; ਪ੍ਰਦਰਸ਼ਨਕਾਰੀਆਂ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ 31 ਦਸੰਬਰ, 2025: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਨਵੇਂ ਸਾਲ ਤੋਂ ਪਹਿਲਾਂ 31 ਦਸੰਬਰ ਦੀ ਸ਼ਾਮ ਓਲਡ ਰਾਜਿੰਦਰ ਨਗਰ ਵਿੱਚ ਗਿੱਗ ਵਰਕਰਾਂ (ਡਿਲੀਵਰੀ ਪਾਰਟਨਰਜ਼) ਨਾਲ ਬਿਤਾਈ। ਇਹ ਵਰਕਰ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਸਨ। ਰਾਘਵ ਚੱਢਾ ਨੇ ਟਵੀਟ ਕਰਕੇ ਵਰਕਰਾਂ ਨਾਲ ਆਪਣੀ ਇਕਜੁੱਟਤਾ ਪ੍ਰਗਟਾਈ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਿਆ।
ਚੱਢਾ ਨੇ ਕਿਹਾ ਕਿ ਵਰਕਰਾਂ ਵੱਲੋਂ ਵਾਜਬ ਤਨਖ਼ਾਹ, ਕੰਮ ਦੇ ਮਨੁੱਖੀ ਹਾਲਾਤ, ਕੰਮ ਵਾਲੀ ਥਾਂ 'ਤੇ ਸਨਮਾਨ ਅਤੇ ਸਮਾਜਿਕ ਸੁਰੱਖਿਆ ਦੀਆਂ ਕੀਤੀਆਂ ਜਾ ਰਹੀਆਂ ਮੰਗਾਂ ਪੂਰੀ ਤਰ੍ਹਾਂ ਨਿਆਂਪੂਰਨ ਹਨ। "ਮੈਂ ਉਨ੍ਹਾਂ ਦੇ ਨਾਲ ਖੜ੍ਹਾ ਹਾਂ। ਇਹ ਪ੍ਰਦਰਸ਼ਨ ਕਿਸੇ ਕੰਮ ਵਿੱਚ ਵਿਘਨ ਪਾਉਣ ਲਈ ਨਹੀਂ ਸੀ, ਸਗੋਂ ਆਪਣੀ ਆਵਾਜ਼ ਸਰਕਾਰ ਅਤੇ ਪ੍ਰਬੰਧਕਾਂ ਤੱਕ ਪਹੁੰਚਾਉਣ ਲਈ ਸੀ।" ਉਨ੍ਹਾਂ ਨੇ Blinkit, Zepto, Swiggy, ਅਤੇ Zomato ਵਰਗੇ ਪਲੇਟਫਾਰਮਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਵਰਕਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨ ਅਤੇ ਇਮਾਨਦਾਰੀ ਨਾਲ ਗੱਲਬਾਤ ਕਰਨ।