Ajit Group ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਬੀਬੀ ਪ੍ਰਕਾਸ਼ ਕੌਰ ਹਮਦਰਦ ਦਾ ਦੇਹਾਂਤ, ਸਪੀਕਰ ਸੰਧਵਾਂ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 1 ਜਨਵਰੀ :
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਜੀਤ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਬੀਬੀ ਪ੍ਰਕਾਸ਼ ਕੌਰ ਹਮਦਰਦ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ।
ਸਪੀਕਰ ਸੰਧਵਾਂ ਨੂੰ ਬੀਬੀ ਪ੍ਰਕਾਸ਼ ਕੌਰ ਦੇ ਦੇਹਾਂਤ ਦੀ ਖ਼ਬਰ ਨਾਲ ਬਹੁਤ ਦੁੱਖ ਲੱਗਿਆ। ਉਨ੍ਹਾਂ ਨੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਝੱਲਣ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।