ਵੱਡੀ ਖ਼ਬਰ: ਮੰਤਰੀ ਸੌਂਦ 5 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣਗੇ ਪੇਸ਼
ਰਵੀ ਜੱਖੂ
ਅੰਮ੍ਰਿਤਸਰ 4 ਜਨਵਰੀ 2026: ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਭਲਕੇ (5 ਜਨਵਰੀ ਨੂੰ ਸੋਮਵਾਰ) ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਮੰਤਰੀ ਸੌਂਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚ ਕੇ ਆਪਣੀ ਹਾਜ਼ਰੀ ਦਰਜ ਕਰਵਾਉਣਗੇ।
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੁੱਝ ਦਿਨ ਪਹਿਲਾਂ ਮੰਤਰੀ ਸੌਂਦ ਨੂੰ ਤਲਬ ਕੀਤਾ ਗਿਆ ਸੀ ਅਤੇ ਨਿੱਜੀ ਤੌਰ ਤੇ ਪੇਸ਼ ਹੋ ਕੇ ਸਪੱਸ਼ਟਕਰਨ ਦੇਣ ਲਈ ਕਿਹਾ ਸੀ।