ਪੱਤਰਕਾਰਾਂ ਉੱਤੇ ਦਰਜ ਕੀਤੇ ਕੇਸ ਦੀ ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ ਵਲੋਂ ਕੀਤੀ ਨਿਖੇਧੀ
ਚੰਡੀਗੜ੍ਹ 5, ਜਨਵਰੀ 2026 ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ ਦੇ ਪੰਜਾਬ ਦੇ ਪ੍ਰਧਾਨ ਗੁਰਮੀਤ ਪਲਾਹੀ, ਜਰਨਲ ਸਕੱਤਰ ਗੁਰਚਰਨ ਨੂਰਪੁਰ ਵਿੱਤ ਸਕੱਤਰ ਦੀਦਾਰ ਸ਼ੇਤਰਾ, ਮੀਤ ਪ੍ਰਧਾਨ ਗਿਆਨ ਸਿੰਘ ਰਿਟਾਇਰ ਡੀਪੀਆਰਓ, ਡਾ ਚਰਨਜੀਤ ਸਿੰਘ ਗੁਮਟਾਲਾ ਅਤੇ ਰਵਿੰਦਰ ਚੋਟ ਆਦਿ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਦਿਨੀ ਸਰਕਾਰ ਵੱਲੋਂ ਪੱਤਰਕਾਰ ਮਨਿੰਦਰਜੀਤ ਸਿੱਧੂ ਲੋਕ ਆਵਾਜ਼ ਟੀ ਵੀ, ਮਿੰਟੂ ਗੁਰੂਸਰੀਆ ਅਤੇ ਆਰ ਟੀ ਆਈ ਕਾਰਕੁੰਨ ਮਨਕਿਤ ਗੋਇਲ ਵੱਲੋਂ ਸਰਕਾਰ ਨੂੰ ਹੈਲੀਕਾਪਟਰ ਮਾਮਲੇ ਤੇ ਸਵਾਲ ਪੁੱਛੇ ਜਾਣ ਤੇ ਕੇਸ ਦਰਜ ਕੀਤੇ ਗਏ।
ਇਸ ਦੀ ਨਿਖੇਦੀ ਕਰਦਿਆਂ ਕਾਲਮਨਵੀਸ ਮੰਚ ਦੇ ਆਗੂਆਂ ਨੇ ਕਿਹਾ ਕਿ ਲੋਕਤੰਤਰ ਵਿੱਚ ਪ੍ਰਸ਼ਨ ਨੂੰ ਲੋਕਤੰਤਰ ਦਾ ਚੌਥਾ ਥੰਮ ਮੰਨਿਆ ਜਾਂਦਾ ਹੈ ਤੇ ਪ੍ਰੈਸ ਦੀ ਆਵਾਜ਼ ਨੂੰ ਦਬਾਇਆ ਜਾਣਾ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਖ਼ਤਮ ਕੀਤੇ ਜਾਣ ਵਰਗੀ ਸਥਿਤੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਇਹਨਾਂ ਪੱਤਰਕਾਰਾਂ ਤੇ ਦਰਜ ਕੀਤੇ ਕੇਸ ਤੁਰੰਤ ਵਾਪਸ ਲੈਣੇ ਚਾਹੀਦੇ ਹਨ ਅਤੇ ਪ੍ਰੈਸ ਦੀ ਆਜ਼ਾਦੀ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਣਾ ਚਾਹੀਦਾ ਹੈ।