Holiday Breaking: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਧੀਆਂ
ਚੰਡੀਗੜ੍ਹ 7 ਜਨਵਰੀ 2026- ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।