ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ 9 ਜਨਵਰੀ ਨੂੰ ਹੋਵੇਗੀ ਅਹਿਮ ਮੀਟਿੰਗ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 8 ਜਨਵਰੀ 2026- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ ਯਾਨੀ 9 ਜਨਵਰੀ ਸ਼ਾਮ 4 ਵਜੇ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਖੇ ਹੋਵੇਗੀ। ਸੂਤਰਾਂ ਅਨੁਸਾਰ, ਇਸ ਮੀਟਿੰਗ ਵਿੱਚ ਪੰਜਾਬ ਦੇ ਵਿਕਾਸ ਕਾਰਜਾਂ, ਨਵੀਂਆਂ ਸਰਕਾਰੀ ਨੀਤੀਆਂ ਅਤੇ ਜਨਤਕ ਹਿੱਤਾਂ ਨਾਲ ਜੁੜੇ ਕਈ ਵੱਡੇ ਫੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ।