ਆਮ ਆਦਮੀ ਪਾਰਟੀ ਨੇ ਹਮੇਸ਼ਾ ਪਾਰਟੀ ਵਰਕਰਾਂ ਦਾ ਕੀਤਾ ਮਾਣ ਸਨਮਾਨ-ਰਮਨ ਬਹਿਲ
ਰਮਨ ਬਹਿਲ ਵੱਲੋਂ ਵਪਾਰੀ ਕਮਿਸ਼ਨ ਦੇ ਨਵ ਨਿਯੁਕਤ ਪ੍ਰਧਾਨ ਅਤੇ ਮੈਂਬਰਾਂ ਨੂੰ ਕੀਤਾ ਗਿਆ ਸਨਮਾਨਿਤ
ਰੋਹਿਤ ਗੁਪਤਾ
ਗੁਰਦਾਸਪੁਰ,10 ਜਨਵਰੀ ਆਮ ਆਦਮੀ ਪਾਰਟੀ ਵੱਲੋਂ ਹਲਕਾ ਗੁਰਦਾਸਪੁਰ ਵਿੱਚ ਵਪਾਰੀ ਕਮਿਸ਼ਨ ਦੀ ਸੰਗਠਨਕ ਮਜ਼ਬੂਤੀ ਲਈ ਨਵੇਂ ਪ੍ਰਧਾਨ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਨਵ-ਨਿਯੁਕਤ ਪ੍ਰਧਾਨ ਅਤੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਵਪਾਰੀ ਕਮਿਸ਼ਨ ਦੇ ਨਵੇਂ ਪ੍ਰਧਾਨ ਅਤੇ ਮੈਂਬਰ ਆਮ ਆਦਮੀ ਪਾਰਟੀ ਨੂੰ ਹਲਕੇ ਅਤੇ ਜ਼ਿਲ੍ਹੇ ਪੱਧਰ ‘ਤੇ ਹੋਰ ਮਜ਼ਬੂਤ ਕਰਨਗੇ ਅਤੇ ਲੋਕਾਂ ਦੇ ਹਿੱਤਾਂ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਪਾਰਟੀ ਦੀ ਤਰੱਕੀ ਅਤੇ ਲੋਕ-ਹਿੱਤਕ ਨੀਤੀਆਂ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।
ਇਸ ਦੌਰਾਨ ਨਵ-ਨਿਯੁਕਤ ਵਪਾਰੀ ਕਮਿਸ਼ਨ ਦੇ ਪ੍ਰਧਾਨ ਰਜਿੰਦਰ ਨੰਦਾ ਅਤੇ ਮੈਂਬਰ ਭਾਰਤੀ ਸ਼ਰਮਾ, ਬਿਕਰਮਜੀਤ ਸਿੰਘ ਸੋਢੀ, ਗੁਰਦਿਆਲ ਚੰਦ, ਜਸਬੀਰ ਸਿੰਘ, ਗੁਰਪ੍ਰੀਤ ਸਿੰਘ, ਸੰਦੀਪ ਸ਼ਰਮਾ, ਰਜਿੰਦਰ ਨਈਅਰ ਅਤੇ ਹਰਜਿੰਦਰ ਸਿੰਘ ਨੇ ਆਪਣੀ ਨਿਯੁਕਤੀ ਲਈ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ, ਸੂਬਾ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਸੀਨੀਅਰ ਆਗੂ
ਰਮਨ ਬਹਿਲ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਹ ਪੂਰੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ ਅਤੇ 2027 ਦੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸ਼ਾਨਦਾਰ ਜਿੱਤ ਦਿਵਾ ਕੇ ਮੁੜ ਪੰਜਾਬ ਵਿੱਚ ਪਾਰਟੀ ਦੀ ਸਰਕਾਰ ਬਣਾਉਣ ਲਈ ਦ੍ਰਿੜ਼ ਸੰਕਲਪ ਨਾਲ ਕੰਮ ਕਰਨਗੇ।
ਇਸ ਮੌਕੇ ਰਘੁਬੀਰ ਸਿੰਘ ਟੋਨੀ ਟਰੱਸਟੀ ਇੰਪਰੂਵਮੈਂਟ ਟਰੱਸਟ, ਸਕੱਤਰ ਜਗਜੀਤ ਸਿੰਘ ਪਿੰਟਾ, ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਹਨੀ ਬਹਿਲ, ਬਾਵਾ ਬਹਿਲ, ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਰਹੇ।