ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਦਾ ਸਮਾਂ ਬਦਲਣ 'ਤੇ CM ਮਾਨ ਦਾ ਪਹਿਲਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?
ਚੰਡੀਗੜ੍ਹ/ਅੰਮ੍ਰਿਤਸਰ 13 ਜਨਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਅੱਗੇ ਪੇਸ਼ ਹੋਣ ਤੇ ਪਹਿਲਾ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਜਥੇਦਾਰ ਸਾਹਿਬ ਨੂੰ ਸੰਬੋਧਨ ਕਰਦਿਆਂ ਕਿਹਾ ਕਿ, ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ.. ਮੇਰਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ ਮੈਂ ਮਾਣਯੋਗ ਰਾਸ਼ਟਰਪਤੀ ਜੀ ਦੇ ਦਫ਼ਤਰ ਵਿਖੇ ਵੀ ਸੂਚਨਾ ਦੇ ਦਿੱਤੀ ਹੈ.. 15 ਜਨਵਰੀ ਦਾ ਦਿਨ ਆਪ ਜੀ ਦੇ ਆਦੇਸ਼ ਮੁਤਾਬਿਕ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ ..ਸਮਾਂ ਬਦਲਣ ਸਬੰਧੀ ਕੋਈ ਵੀ ਅਧਿਕਾਰਤ ਪੱਤਰ ਜਾਂ ਬਿਆਨ ਮੇਰੇ ਜਾਂ ਦਫ਼ਤਰ ਵੱਲੋਂ ਜਾਰੀ ਨਹੀਂ ਕੀਤਾ ਗਿਆ..ਮੈਂ 15 ਜਨਵਰੀ ਨੂੰ ਸਵੇਰੇ 10 ਵਜੇ ਨਿਮਰਤਾ ਸਹਿਤ ਹਾਜ਼ਰ ਹੋਣ ਲਈ ਤਿਆਰ ਹਾਂ ਜੀ ..ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ।
ਦੱਸ ਦਈਏ ਕਿ ਇਸ ਤੋਂ ਪਹਿਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬਿਆਨ ਕਰਦਿਆਂ ਕਿਹਾ ਸੀ ਕਿ ਮਿਤੀ 15 ਜਨਵਰੀ 2026 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਦਾ ਸਮਾਂ ਉਨ੍ਹਾਂ ਵੱਲੋਂ ਉਸ ਦਿਨ ਦੇ ਦਰਸਾਏ ਗਏ ਆਪਣੇ ਰੁਝੇਵਿਆਂ ਦੇ ਮੱਦੇਨਜ਼ਰ ਸਵੇਰੇ 10 ਵਜੇ ਤੋਂ ਬਦਲ ਕੇ ਹੁਣ ਸੰਧਿਆ ਵੇਲੇ 04:30 ਵਜੇ ਕੀਤਾ ਜਾਂਦਾ ਹੈ।