ਸੰਘਰਸ਼ੀ ਲੋਹੜੀ ਮਨਾ ਕੇ ਕਿਸਾਨ ਆਗੂਆਂ ਨੂੰ ਰਿਹਾਅ ਕਰਾਉਣ ਲਈ ਵਪਾਰੀਆਂ ਦੀ ਹਮਾਇਤ ਜੁਟਾਈ
ਅਸ਼ੋਕ ਵਰਮਾ
ਬਠਿੰਡਾ, 14 ਜਨਵਰੀ 2026 : ਕਿਸਾਨਾਂ ਮਜ਼ਦੂਰਾਂ ਨੇ ਡੀਸੀ ਬਠਿੰਡਾ ਦਫਤਰ ਅੱਗੇ ਲੱਗੇ ਮੋਰਚੇ ਚ ਸੰਘਰਸ਼ੀ ਲੋਹੜੀ ਮਨਾਈ ਅਤੇ ਜੇਲ੍ਹ ਚ ਬੰਦ ਕਿਸਾਨ ਆਗੂਆਂ ਦੀ ਰਿਹਾਈ ਲਈ ਡੀਸੀ ਦਫਤਰ ਬਠਿੰਡਾ ਅੱਗੇ ਲੱਗੇ ਮੋਰਚੇ ਦੇ ਅੱਜ ਰੋਸ ਧਰਨਾ ਦੇਣ ਤੋਂ ਬਾਅਦ ਸ਼ਹਿਰ ਦੇ ਪੁਰਾਣੇ ਬੱਸ ਅੱਡੇ ਅਤੇ ਮਹਿਣਾ ਚੌਂਕ ਦੇ ਬਾਜ਼ਾਰਾਂ ਵਿੱਚੋਂ ਦੀ ਰੋਹ ਭਰਪੂਰ ਮੁਜ਼ਾਹਰਾ ਕੀਤਾ। ਮੁਜਾਹਰੇ ਦੌਰਾਨ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ਵੱਲੋਂ ਹੱਕ ਸੱਚ ਦੀ ਆਵਾਜ਼ ਦੇ ਵਿੱਚ ਪੂਰੀ ਤਰ੍ਹਾਂ ਸਮਰਥਨ ਜਟਾਇਆ।
ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਔਰਤ ਜਥੇਬੰਦੀ ਦੇ ਆਗੂ ਹਰਿੰਦਰ ਬਿੰਦੂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਹੋਰ ਵੋਟ ਪਾਰਟੀਆਂ ਜਬਰ ਜੁਲਮ ਦਾ ਟਾਕਰਾ ਕਰਦੇ ਹੋਏ ਸ਼ਹੀਦ ਹੋਏ 40 ਮੁਕਤਿਆਂ ਦੀ ਧਰਤੀ ਮੁਕਤਸਰ ਸਾਹਿਬ ਵਿਖੇ ਰੈਲੀਆਂ ਕਰ ਰਹੇ ਹਨ ।
ਦੂਜੇ ਪਾਸੇ ਚੌਕੇ ਦੇ ਆਦਰਸ਼ ਸਕੂਲ ਦੀ ਮੈਨੇਜਮੈਂਟ ਵੱਲੋਂ ਕੀਤੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕਰ ਰਹੇ ਸਕੂਲ ਦੇ ਅਧਿਆਪਕਾਂ ਅਤੇ ਮਾਪਿਆਂ ਵੱਲੋਂ ਭ੍ਰਿਸ਼ਟਾਚਾਰੀਆਂ ਖਿਲਾਫ ਕਾਰਵਾਈ ਕਰਾਉਣ ਲਈ ਸੰਘਰਸ਼ ਦਾ ਸਮਰਥਨ ਅਤੇ ਆਪਣੇ ਪੁਰਖਿਆਂ ਵੱਲੋਂ ਸਦੀਆਂ ਤੋਂ ਆਬਾਦ ਕੀਤੀਆਂ ਜਮੀਨਾਂ ਦੀ ਰਾਖੀ ਦਾ ਸੰਘਰਸ਼ ਕਰਦੇ ਹੋਏ ਕਿਸਾਨਾਂ ਨੂੰ ਪੰਜਾਬ ਸਰਕਾਰ ਨੇ ਨੌ ਮਹੀਨਿਆਂ ਤੋਂ ਬਠਿੰਡਾ ਦੀ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ ।
ਇਥੋਂ ਤੱਕ ਕਿ ਕਿਸਾਨ ਆਗੂ ਸਗਨਦੀਪ ਸਿੰਘ ਦੀ ਮਾਤਾ ਦਾ ਦੇਹਾਂਤ ਹੋਣ ਤੇ ਚੌਥੇ ਦਿਨ ਤੱਕ ਵੀ ਉਸਨੂੰ ਮਾਤਾ ਦੀਆਂ ਅੰਤਿਮ ਰਸਮਾਂ ਪੂਰੀਆਂ ਕਰਨ ਲਈ ਜਮਾਨਤ ਵੀ ਨਹੀਂ ਦਿੱਤੀ ਜਾ ਰਹੀ। ਉਹਨਾਂ ਕਿਹਾ ਕਿ ਕਿਸਾਨ ਆਗੂਆਂ ਨੂੰ ਦੀ ਰਿਹਾਈ ਤੱਕ ਸੰਘਰਸ਼ ਜਾਰੀ ਰਹੇਗਾ। ਸਟੇਜ ਸਕੱਤਰ ਦੀ ਭੂਮਿਕਾ ਜਗਦੇਵ ਸਿੰਘ ਜੋਗੇਵਾਲਾ ਨੇ ਨਿਭਾਈ । ਮੋਰਚੇ ਵਿੱਚ ਅੱਜ ਹਰਜਿੰਦਰ ਸਿੰਘ ਬੱਗੀ, ਜਗਸੀਰ ਸਿੰਘ ਝੁੰਬਾ, ਜਸਵੀਰ ਸਿੰਘ ਬੁਰਜ ਸੇਮਾ, ਜਸਪਾਲ ਸਿੰਘ ਕੋਠਾ ਗੁਰੂ, ਗੁਲਾਬ ਸਿੰਘ ਜਿਉਂਦ, ਨੀਟਾ ਸਿੰਘ ਦਿਓਣ, ਧਰਮਪਾਲ ਸਿੰਘ ਜੰਡੀਆਂ, ਰਣਜੋਧ ਸਿੰਘ ਮਾਹੀ ਨੰਗਲ, ਗੁਰਦੀਪ ਸਿੰਘ ਮਾਈਸਰਖਾਨਾ ਵੀ ਸਾਮਲ ਸਨ।