ਰੋਡ ਸੇਫਟੀ ਤਹਿਤ ਸਕੂਲਾਂ ਵਿੱਚ ਜਾਗਰੂਕਤਾ ਸੈਮੀਨਾਰ
ਰੋਹਿਤ ਗੁਪਤਾ
ਗੁਰਦਾਸਪੁਰ, 21 ਜਨਵਰੀ 2026- ਅੱਜ ਟਰੈਫਿਕ ਪੁਲਿਸ ਵੱਲੋਂ ਮਨਾਏ ਜਾ ਰਹੇ ਰੋਡ ਸੇਫਟੀ ਮਹੀਨੇ ਸਬੰਧੀ ਸੁਨੀਲ ਜੋਸ਼ੀ ਬਾਲ ਵਿਕਾਸ ਆਫਸਰ ਨਾਲ ਵੱਖ-ਵੱਖ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਆਨੰਦ ਮਾਡਲ ਸਕੂਲ ਗੁਰਦਾਸਪੁਰ ਅਤੇ ਸਪਰਿੰਗ ਫੀਲਡ ਸਕੂਲ ਔਜਲਾ ਵਿੱਚ ਵਿਦਿਆਰਥੀਆਂ, ਬੱਸਾਂ ਦੇ ਡਰਾਈਵਰਾਂ ਅਤੇ ਸਟਾਫ ਨੂੰ ਰੋਡ ਸੇਫਟੀ ਸਬੰਧੀ ਜਾਗਰੂਕ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਜਾਗਰੂਕਤਾ ਸੈਮੀਨਾਰ ਦੌਰਾਨ ਟਰੈਫਿਕ ਨਿਯਮਾਂ ਦੀ ਸਿਖਲਾਈ ਦਿੱਤੀ ਗਈ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਤ ਕੀਤਾ ਗਿਆ । 16 ਸਾਲ ਤੋਂ 18 ਸਾਲ ਤੱਕ ਬੱਚਿਆਂ ਦੇ ਬਣਨ ਵਾਲੇ ਡਰਾਈਵਿੰਗ ਲਾਈਸੰਸ ਬਾਰੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਅਤੇ ਨਬਾਲਗ ਦੇ ਡਰਾਈਵਿੰਗ ਕਰਨ ਉਪਰ ਹੋਣ ਵਾਲੀ ਕਾਨੂੰਨੀ ਕਾਰਵਾਈ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ।
ਐਕਸੀਡੈਂਟ ਪੀੜਤ ਵਿਅਕਤੀ ਦੀ ਮਦਦ ਲਈ ਅੱਗੇ ਆਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਤ ਕੀਤਾ ਗਿਆ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆਯ ਸੀਟ ਬੈਲਟ ਹੈਲਮਟ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ। ਸਕੂਲੀ ਟਰਾਂਸਪੋਰਟ ਦੇ ਚਾਲਕਾਂ ਨੂੰ ਉਹਨਾਂ ਦੀ ਬਣਦੀ ਡਿਊਟੀ ਸਬੰਧੀ ਦੱਸਿਆ ਗਿਆ ਅਤੇ ਹੈਲਪ ਲਾਈਨ ਨੰਬਰ 112 1033 ਬਾਰੇ ਜਾਣਕਾਰੀ ਦਿੱਤੀ ਗਈ।
ਸੈਮੀਨਾਰ ਵਿੱਚ ਏ.ਐਸ.ਆਈ ਅਮਨਦੀਪ ਸਿੰਘ ਸ੍ਰੀ ਸੁਨੀਲ ਜੋਸ਼ੀ ਬਾਲ ਵਿਕਾਸ ਆਫਿਸਰ ਸੁਸ਼ੀਲ ਕੁਮਾਰ ਆਦਿ ਨੇ ਹਿੱਸਾ ਲਿਆ