ਬਟਾਲਾ: 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਤਹਿਤ ਜਾਗਰੂਕਤਾ ਰੈਲੀਆਂ; ਪੋਸਟਰਾਂ ਰਾਹੀਂ ਲੋਕਾਂ ਨੂੰ ਕੀਤਾ ਲਾਮਬੰਦ
ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀਆਂ
ਬਟਾਲਾ ਦੀਆਂ ਵੱਖ ਵੱਖ ਵਾਰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀਆਂ ਕੱਢੀਆਂ-ਨਸ਼ਿਆਂ ਖਿਲਾਫ਼ ਜਾਗਰੂਕਤਾ ਪੋਸਟਰ ਲਗਾਏ
ਰੋਹਿਤ ਗੁਪਤਾ
ਬਟਾਲਾ, 21 ਜਨਵਰੀ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਆਦਿੱਤਿਆ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਤਹਿਤ ਜਿਲ੍ਹੇ ਅੰਦਰ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀਆਂ ਕੱਢੀਆਂ ਜਾ ਰਹੀਆਂ ਹਨ।
ਐੱਸ.ਡੀ.ਐੱਮ ਬਟਾਲਾ ਗੁਰਮੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਬਟਾਲੇ ਦੀ ਵਾਰਡ ਨੰਬਰ 1,10,11,12 ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਗਿਆ। ਇਸ ਮੌਕੇ ਨਸ਼ਿਆਂ ਖਿਲਾਫ਼ ਜਾਗਰੂਕਤਾ ਪੋਸਟਰ ਵੀ ਲਗਾਏ ਗਏ।
ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਵੱਢੇ ਯੁੱਧ ਦੇ ਦੂਜੇ ਪੜਾਅ ਤਹਿਤ ਪਿੰਡਾਂ ਅਤੇ ਵਾਰਡਾਂ ਵਿੱਚ ਪੈਦਲ ਯਾਤਰਾ ਕੀਤੀਆਂ ਜਾ ਰਹੀਆਂ ਹਨ , ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ਼ ਇਕਜੁੱਟ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਪਿੰਡ ਦੇ ਪਹਿਰੇਦਾਰ ਬਣਨ ਲਈ 98991-00002 ਨੰਬਰ ਜਾਰੀ ਕੀਤਾ ਗਿਆ ਹੈ, ਜਿਸ ’ਤੇ ਮਿਸਡ ਕਾਲ ਦੇ ਕੇ ਲੋਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਇਸ ਨੰਬਰ ਤੇ ਮਿਸ ਕਾਲ ਦੇ ਕੇ ਕੋਈ ਵੀ ਨਾਗਰਿਕ ਨਸ਼ਾ ਤਸਕਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋ ਸਕਦਾ ਹੈ। ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਹੋ ਰਹੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਮੋੜਨ ਲਈ ਪੰਜਾਬ ਸਰਕਾਰ ਵੱਲੋਂ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਚਲਾਏ ਜਾ ਰਹੇ ਹਨ।
ਇਸ ਮੌਕੇ ਹਲਕਾ ਕੁਆਰਡੀਨੇਟਰ ਮਨਜੀਤ ਸਿੰਘ ਬੁਮਰਾਹ, ਪ੍ਰਧਾਨ ਵੀਨੂੰ ਕਾਹਲੋਂ, ਲੰਬੜਦਾਰ ਬਲਵਿੰਦਰ ਸਿੰਘ, ਪਰਦੀਪ ਕੁਮਾਰ, ਗੁਰਪ੍ਰੀਤ ਸਿੰਘ ਆਦਿ ਮੌਜੂਦ ਸਨ।