ਸਿਹਤ ਵਿਭਾਗ ਬਠਿੰਡਾ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ
ਅਸ਼ੋਕ ਵਰਮਾ
ਬਠਿੰਡਾ, 21 ਜਨਵਰੀ 2026 : ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਉਸ ਸਮੇਂ ਭਰਮਾ ਹੁੰਗਾਰਾ ਮਿਲਿਆ ਜਦੋਂ ਬੇਅੰਤ ਨਗਰ ਦੀਆਂ ਔਰਤਾਂ ਨੇ ਇਸ ਦਾ ਮੋਰਚਾ ਸੰਭਾਲਣ ਦਾ ਪ੍ਰਣ ਲਿਆ । ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਦੀ ਅਗਵਾਈ ਹੇਠ ਅਯੋਜਿਤ ਇਕ ਸੈਮੀਨਾਰ ਦੌਰਾਨ ਮਹਿਲਾਵਾਂ ਨੂੰ ਨਸ਼ੇ ਦੇ ਦੁਰਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਗਿਆ ।
ਇਸ ਸਬੰਧੀ ਸਿਵਲ ਸਰਜਨ ਡਾ ਤਪਿੰਦਰਜੋਤ ਵੱਲੋਂ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਨਸ਼ਾ ਸਿਰਫ ਵਿਅਕਤੀ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ।
ਉਹਨਾਂ ਦੁਆਰਾ ਔਰਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਆਲੇ-ਦੁਆਲੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ। ਉਹਨਾਂ ਦੱਸਿਆ ਕਿ ਨਸ਼ਿਆ ਦਾ ਪ੍ਰਭਾਵ ਇਕੱਲਾ ਸਮਾਜਿਕ ਤੌਰ ਤੇ ਹੀ ਨਹੀਂ ਬਲਕਿ ਆਰਥਿਕ, ਸਰੀਰਿਕ ਅਤੇ ਮਾਨਸਿਕ ਤੌਰ ਤੇ ਵੀ ਪੈਂਦਾ ਹੈ ।ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸੀ ਸਿੰਗਲਾ ਨੇ ਦੱਸਿਆ ਕਿ ਨਸ਼ਾ ਮੁਕਤੀ ਲਈ ਸਰਕਾਰ ਵੱਲੋਂ ਵੱਖ-ਵੱਖ ਸੇਵਾਵਾਂ ਅਤੇ ਨਸ਼ਾ ਛੁਡਾਊ ਕੇਂਦਰ ਉਪਲਬਧ ਹਨ, ਜਿਨ੍ਹਾਂ ਦਾ ਲਾਭ ਲੈ ਕੇ ਨਸ਼ਿਆਂ ਤੋਂ ਮੁਕਤੀ ਸੰਭਵ ਹੈ। ਔਰਤਾਂ ਨੇ ਵੀ ਵਚਨ ਦਿੱਤਾ ਕਿ ਉਹ ਆਪਣੇ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਸੰਭਵ ਯਤਨ ਕਰਣਗੀਆਂ। ਇਸ ਉਪਰਾਲੇ ਨਾਲ ਸਮਾਜ ਵਿੱਚ ਨਸ਼ਿਆਂ ਖ਼ਿਲਾਫ ਮਜ਼ਬੂਤ ਸੁਨੇਹਾ ਗਿਆ ਅਤੇ ਮਹਿਲਾਵਾਂ ਦੀ ਭੂਮਿਕਾ ਨੂੰ ਨਵੀਂ ਦਿਸ਼ਾ ਮਿਲੀ। ਇਸ ਮੌਕੇ ਐਲ.ਐਚ.ਵੀ ਰੁਪਿੰਦਰ ਕੌਰ, ਏ.ਐਨ.ਐਮਜ਼, ਆਸ਼ਾ ਵਰਕਰ ਅਤੇ ਸਮਾਜ ਸੇਵੀਕਾਵਾਂ ਹਾਜ਼ਰ ਸਨ ।