ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਮੋਹਾਲੀ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਪਹਿਲੇ ਦਿਨ ਦੀ ਰਿਹਰਸਲ ਸ਼ੁਰੂ
ਕੈਬਨਿਟ ਮੰਤਰੀ ਮੋਹਿੰਦਰ ਭਗਤ ਗਣਤੰਤਰ ਦਿਵਸ 'ਤੇ ਮੋਹਾਲੀ ਵਿਖੇ ਤਿਰੰਗਾ ਲਹਿਰਾਉਣਗੇ
ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦਿੱਤੀਆਂ ਜਾਣਗੀਆਂ ਪੇਸ਼ਕਾਰੀਆਂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਜਨਵਰੀ,2026:
ਅੱਜ ਸ਼ਹੀਦ (ਸ਼ੌਰਿਆ ਚੱਕਰ) ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼ 6, ਮੋਹਾਲੀ ਵਿਖੇ ਗਣਤੰਤਰ ਦਿਵਸ ਦੀ ਪਹਿਲੇ ਦਿਨ ਦੀ ਰਿਹਰਸਲ ਹੋਈ।
ਸਕੂਲੀ ਵਿਦਿਆਰਥੀਆਂ, ਐਨ.ਸੀ.ਸੀ. ਕੈਡਿਟਾਂ ਦੀਆਂ ਟੀਮਾਂ ਵੱਲੋਂ ਵੱਖੋ-ਵੱਖਰੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। ਗਣਤੰਤਰ ਦਿਵਸ ਦੀਆਂ ਰਿਹਰਸਲਾਂ ਅੱਜ 21 ਜਨਵਰੀ ਤੋਂ ਸ਼ੁਰੂ ਹੋ ਕੇ ਫੁੱਲ ਡਰੈਸ ਰਿਹਰਸਲ 24 ਜਨਵਰੀ ਤੱਕ ਚੱਲਣਗੀਆਂ।
ਪੰਜਾਬ ਦੇ ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ। 26 ਜਨਵਰੀ, ਗਣਤੰਤਰ ਦਿਵਸ ਸਮਾਰੋਹ ਵਿੱਚ ਮਾਰਚ ਪਾਸਟ ਅਤੇ ਸੱਭਿਆਚਾਰਕ ਗਤੀਵਿਧੀਆਂ ਦੇ ਨਾਲ-ਨਾਲ ਰਾਜ ਦੇ ਪ੍ਰਮੁੱਖ ਲੋਕ ਪੱਖੀ ਪ੍ਰੋਗਰਾਮਾਂ ਅਤੇ ਭਲਾਈ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।
ਏ.ਪੀ.ਜੀ. ਸਕੂਲ ਮੁੰਡੀ ਖਰੜ, ਸੇਂਟ ਸੋਲਜ਼ਰ ਕਾਨਵੈਂਟ ਸਕੂਲ ਫੇਜ਼-7 ਮੋਹਾਲੀ, ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ, ਸੈਕਟਰ,65, ਮੋਹਾਲੀ, ਸਰਕਾਰੀ ਹਾਈ ਸਕੂਲ ਦਾਊਂ, ਸ਼ਿਵਾਲਿਕ ਪਬਲਿਕ ਸਕੂਲ, ਫੇਜ਼- 6, ਮੋਹਾਲੀ ਦੇ ਵਿਦਿਆਰਥੀ ਸੱਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਸਰਕਾਰੀ ਕਾਲਜ, ਫੇਜ਼-6, ਮੋਹਾਲੀ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਕੁਰਾਲੀ, ਲਕਸ਼ਮੀ ਤਾਰਾ ਰਾਠੌਰ ਪਬਲਿਕ ਸਕੂਲ, ਸਿਆਲਬਾ ਮਾਜਰੀ, ਮਾਤਾ ਸਾਹਿਬ ਕੌਰ ਪਬਲਿਕ ਸਕੂਲ, ਸਵਾੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੀਗੇ ਮਾਜਰਾ, ਸਰਕਾਰੀ ਹਾਈ ਸਕੂਲ, ਦੇਵੀਨਗਰ ਅਬਰਾਵਾਂ ਦੇ ਐਨ.ਸੀ.ਸੀ. ਕੈਡਿਟ ਅਤੇ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਅਤੇ ਸਕੂਲ ਆਫ਼ ਐਮੀਨੈਂਸ, ਫੇਜ਼ 3ਬੀ1, ਮੋਹਾਲੀ ਦੇ ਸਕੂਲ ਬੈਂਡ ਦੇ ਨਾਲ ਮਾਰਚ ਪਾਸਟ ਵਿੱਚ ਹਿੱਸਾ ਲੈਣਗੇ।
ਸਕੂਲ ਆਫ਼ ਐਮੀਨੈਂਸ, ਫੇਜ਼ 3ਬੀ1 (ਸਰਕਾਰੀ ਪ੍ਰਾਇਮਰੀ ਸਕੂਲ) ਦੇ ਵਿਸ਼ੇਸ਼ ਬੱਚਿਆਂ ਨੂੰ ਸਮਾਰੋਹ ਦੀ ਸਮਾਪਤੀ ਲਈ ਰਾਸ਼ਟਰੀ ਗੀਤ ਗਾਉਣ ਦਾ ਮਾਣ ਪ੍ਰਾਪਤ ਹੋਵੇਗਾ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਜੀਵਨ ਤੇ ਨਾਲ-ਨਾਲ ਮਾਨਸਿਕ ਤੌਰ 'ਤੇ ਤਣਾਅ ਮੁਕਤ ਰੱਖਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਸੀ ਐਮ ਦੀ ਯੋਗਸ਼ਾਲਾ ਤਹਿਤ ਯੋਗਾ ਦਾ ਸੈਸ਼ਨ ਵੀ ਕੀਤਾ ਜਾਵੇਗਾ।